Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 9:37 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ, 29 ਅਗਸਤ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਨੇਪਾਲ ਵਿੱਚ ਵਾਪਰੀ ਦੁਖਦਾਈ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ, ਜਿਸ ਵਿੱਚ ਭਾਰਤ ਅਤੇ ਨੇਪਾਲ ਦੋਵਾਂ ਦੇਸ਼ਾਂ ਦੇ ਕਈ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ।

ਸਪੀਕਰ ਸੰਧਵਾਂ ਨੇ ਇਸ ਘਟਨਾ ਨੂੰ ਇੱਕ ਭਿਆਨਕ ਦੁਖਾਂਤ ਦੱਸਿਆ ਅਤੇ ਇਸ ਤ੍ਰਾਸਦੀ ਨੇ ਸਾਰਿਆਂ ਨੂੰ ਡੂੰਘਾ ਦਰਦ ਦਿੱਤਾ ਹੈ। ਦੁਖੀ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਿਆਂ ਸ. ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਪਰਿਵਾਰਾਂ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਨੁਕਸਾਨ ਨੂੰ ਸਹਿਣ ਕਰਨ ਦੀ ਹਿੰਮਤ ਦੇਵੇ।

ਪ੍ਰਭਾਵਿਤ ਵਿਅਕਤੀਆਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਸਪੀਕਰ ਨੇ ਪਰਿਵਾਰਾਂ ਨੂੰ ਇਸ ਮੁਸ਼ਕਲ ਸਮੇਂ ਦੌਰਾਨ ਹੌਂਸਲਾ ਰੱਖਣ ਲਈ ਪ੍ਰੇਰਿਆ। ਸ਼ਾਂਤੀ ਅਤੇ ਮਨੁੱਖੀ ਭਲਾਈ ਦੇ ਵਿਸ਼ਵਵਿਆਪੀ ਸੰਦੇਸ਼ ਨੂੰ ਉਜਾਗਰ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਸਾਰੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕਰਨਾ ਸਿਖਾਇਆ ਹੈ। ਉਨ੍ਹਾਂ ਅਜਿਹੀ ਤ੍ਰਾਸਦੀ ਦੁਬਾਰਾ ਕਦੇ ਨਾ ਵਾਪਰਨ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਇੱਕ ਅਜਿਹੇ ਵਿਸ਼ਵ ਦੀ ਕਾਮਨਾ ਕੀਤੀ ਜਿੱਥੇ ਸਾਰੇ ਦੇਸ਼ਾਂ ਦੇ ਪਰਿਵਾਰ ਖੁਸ਼, ਸੁਰੱਖਿਅਤ ਅਤੇ ਦੁੱਖਾਂ ਤੋਂ ਮੁਕਤ ਰਹਿਣ।

Scroll to Top