Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 06 Sep 2026 | 2:58 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

ਚੰਡੀਗੜ੍ਹ, 5 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ।

ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦਾ ਰਸਤਾ  ਦਿਖਾ ਕੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਅਤੇ ਉੱਤਮ ਨਾਗਰਿਕ ਬਣਾਉਂਦੇ ਹਨ। ਉਨ੍ਹਾਂ ਕਿਹਾ,‘‘ਸਿੱਖਿਆ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਰੱਖਦੀ ਹੈ ਅਤੇ  ਅਧਿਆਪਕ ਇੱਕ ਵਿਦਿਆਰਥੀ ਦੇ ਭਵਿੱਖ ਨੂੰ ਬਣਾਉਣ ਵਿੱਚ ਡੂੰਘੀ ਭੂਮਿਕਾ ਨਿਭਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ,‘‘ਜਿਵੇਂ ਅਸੀਂ ਆਪਣੇ ਮਾਪਿਆਂ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ, ਉਸੇ ਤਰ੍ਹਾਂ ਅਸੀਂ ਆਪਣੇ ਅਧਿਆਪਕਾਂ ਦਾ ਕਰਜ਼ ਕਦੇ ਵੀ ਨਹੀਂ ਚੁਕਾ ਸਕਦੇ। ਇੱਕ ਅਧਿਆਪਕ ਸਾਨੂੰ ਉੱਚੀਆਂ ਬੁਲੰਦੀਆਂ ’ਤੇ ਲੈ ਜਾਂਦਾ ਹੈ, ਸਫਲਤਾ ਦਾ ਰਸਤਾ ਦਿਖਾਉਂਦਾ ਹੈ ਅਤੇ ਆਪਣੇ ਵਿਦਿਆਰਥੀ ਨੂੰ ਕਾਮਯਾਬ ਤੇ ਖੁਸ਼ਹਾਲ  ਦੇਖ ਕੇ ਸਭ ਤੋਂ ਖੁਸ਼ੀ ਪ੍ਰਾਪਤ ਕਰਦਾ ਹੈ।’’

ਇਸ ਵਿਸ਼ੇਸ਼ ਮੌਕੇ ’ਤੇ ਸਪੀਕਰ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਯਾਦ ਕੀਤਾ।

ਸ. ਸੰਧਵਾਂ ਨੇ ਉਨ੍ਹਾਂ ਅਧਿਆਪਕਾਂ ਨੂੰ ਵਿਸ਼ੇਸ਼ ਵਧਾਈਆਂ ਦਿੱਤੀਆਂ ਜਿਨ੍ਹਾਂ ਨੂੰ ਅੱਜ ਉਨ੍ਹਾਂ ਦੀ ਮਿਸਾਲੀ ਸੇਵਾ ਲਈ ਰਾਜ ਅਤੇ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ। ਜਨਤਕ ਸਿੱਖਿਆ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਿਅਕਾਂ ਲਈ ਵਿਸ਼ੇਸ਼ ਅੰਤਰਰਾਸ਼ਟਰੀ ਐਕਸਪੋਜ਼ਰ ਦੌਰੇ ਆਯੋਜਿਤ ਕੀਤੇ ਗਏ ਹਨ। ਇਹ ਵਿਦੇਸ਼ੀ ਦੌਰੇ ਅਧਿਆਪਕਾਂ ਨੂੰ ਉੱਨਤ ਵਿਸ਼ਵ ਸਿੱਖਿਆ ਪ੍ਰਣਾਲੀਆਂ ਦਾ ਅਧਿਐਨ ਕਰਨ ਅਤੇ ਪੰਜਾਬ ਦੇ ਸਕੂਲਾਂ ਵਿੱਚ ਉਨ੍ਹਾਂ ਲਾਹੇਵੰਦ ਅਭਿਆਸਾਂ ਨੂੰ ਲਾਗੂ ਕਰਨ ਦੇ ਯੋਗ ਬਣਾਉਂਦੇ ਹਨ।

ਸੂਬੇ ਦੇ ਤਰਜੀਹੀ ਉਦੇਸ਼ ਦਾ ਹਵਾਲਾ ਦਿੰਦਿਆਂ ਸਪੀਕਰ ਨੇ ਜ਼ ਕਿਹਾ ਕਿ ਹਰੇਕ ਬੱਚਾ ਮਿਆਰੀ ਸਿੱਖਿਆ  ਹੱਕਦਾਰ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਯੋਗ ਅਤੇ ਨੈਤਿਕ ਨਾਗਰਿਕ ਬਣਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਵੇ।

Scroll to Top