ਪੰਜਾਬ ਸਕੱਤਰੇਤ ਨੂੰ ਬੰਬ ਧਮਕੀ : ਤਲਾਸ਼ੀ ਅਭਿਆਨ ਸ਼ੁਰੂ

ਚੰਡੀਗੜ੍ਹ, 19 ਫਰਵਰੀ : ਦੇਸ਼ ਅੰਦਰ ਇਕ ਪਾਸੇ ਜਿਥੇ ਦਿੱਲੀ ਵਿਖੇ ਕੁੱਝ ਸਕੂਲਾਂ ਨੂੰ ਟਾਰਗੇਟ ਕਰਕੇ ਬੰਬ ਨਾਲ ਉਡਾਉਣ ਦੀ ਧਮਕੀ ਦਿਤੀ ਗਈ ਹੈ, ਉਥੇ ਚੰਡੀਗੜ੍ਹ ਸਥਿਤ ਪੰਜਾਬ ਸਕਤਰੇਤ ਨੂੰ ਵੀਰਵਾਰ ਨੂੰ ਬੰਬ ਨਾਲ ਉਡਾਉਣ ਸੰਬੰਧੀ ਇਕ ਧਮਕੀ ਭਰੀ ਈ-ਮੇਲ ਮਿਲਣ ਨਾਲ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਿੰਤਾ ਪੈਦਾ ਹੋ ਗਈ। ਸੂਚਨਾ ਮਿਲਦੇ ਹੀ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਅਤੇ ਤੁਰੰਤ ਜਾਂਚ ਪ੍ਰਕਿਰਿਆ ਸ਼ੁਰੂ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਪੁਲੀਸ, ਫਾਇਰ ਬ੍ਰਿਗੇਡ, ਬੰਬ ਨਿਰੋਧਕ ਦਸਤਾ, ਡੌਗ ਸਕੁਐਡ ਅਤੇ ਐਂਬੂਲੈਂਸ ਨੂੰ ਸਕੱਤਰੇਤ ਇਮਾਰਤ ਵੱਲ ਭੇਜਿਆ ਗਿਆ। ਸੁਰੱਖਿਆ ਟੀਮਾਂ ਵੱਲੋਂ ਕੀਤੀ ਗਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ। ਹਾਲਾਂਕਿ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੱਤਰੇਤ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਹੋਰ ਕੜੇ ਕਰ ਦਿੱਤੇ ਗਏ ਹਨ ਤੇ ਅਧਿਕਾਰੀਆਂ ਵਲੋ ਤਲਾਸੀ ਅਭਿਆਨ ਜਾਰੀ ਹੈ।

Scroll to Top