ਚੰਡੀਗੜ੍ਹ, 30 ਅਪ੍ਰੈਲ 2026 : ਪੰਜਾਬ ਦੀ ਰਾਜਨੀਤੀ ਵਿੱਚ ਨਵੇਂ ਘਟਨਾਕ੍ਰਮਾਂ ਦੇ ਦਰਮਿਆਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਮਹੱਤਵਪੂਰਨ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ, ਸਰਕਾਰ ਵਿਧਾਨ ਸਭਾ ਵਿੱਚ ਭਰੋਸਾ ਮਤਾ ਲਿਆ ਕੇ ਆਪਣੇ ਬਹੁਮਤ ਨੂੰ ਸਾਬਤ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਕਦਮ ਹਾਲ ਹੀ ਵਿੱਚ ਰਾਜ ਸਭਾ ਦੇ ਕੁਝ ਸੰਸਦ ਮੈਂਬਰਾਂ ਦੇ ਦਲ ਬਦਲਣ ਤੋਂ ਬਾਅਦ ਉੱਠੀਆਂ ਸਿਆਸੀ ਚਰਚਾਵਾਂ ਦੇ ਮੱਦੇਨਜ਼ਰ ਚੁੱਕਿਆ ਜਾ ਰਿਹਾ ਹੈ। ਇਸਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦੇ ਕਥਿਤ “ਆਪ੍ਰੇਸ਼ਨ ਲੋਟਸ” ਨੂੰ ਵੀ ਧਿਆਨ ਵਿੱਚ ਰੱਖਦੇ ਹੋਏ ਪਾਰਟੀ ਆਪਣੀ ਸਰਕਾਰ ਨੂੰ ਸਥਿਰ ਰੱਖਣਾ ਚਾਹੁੰਦੀ ਹੈ।
ਇਸ ਮਕਸਦ ਲਈ 1 ਮਈ ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਬੁਲਾਇਆ ਗਿਆ ਹੈ। ਮਜ਼ਦੂਰ ਦਿਵਸ ਦੇ ਦਿਨ ਹੋਣ ਵਾਲੇ ਇਸ ਸੈਸ਼ਨ ਵਿੱਚ ਸਰਕਾਰ ਵੱਲੋਂ ਭਰੋਸਾ ਮਤਾ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਜੇਕਰ ਇਹ ਮਤਾ ਪਾਸ ਹੋ ਜਾਂਦਾ ਹੈ ਤਾਂ ਭਗਵੰਤ ਮਾਨਦੀ ਅਗਵਾਈ ਵਾਲੀ ਸਰਕਾਰ ਅਗਲੇ ਛੇ ਮਹੀਨਿਆਂ ਲਈ ਰਾਜਨੀਤਿਕ ਤੌਰ ‘ਤੇ ਕਾਫੀ ਹੱਦ ਤੱਕ ਸੁਰੱਖਿਅਤ ਹੋ ਜਾਵੇਗੀ, ਜਿਸਨੂੰ ਲੈ ਕੇ ਤਿਆਰੀਆਂ ਚਲ ਰਹੀਆਂ ਹਨ।