Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:01 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ : ਕੇਸੀਸੀ ਸਕੀਮ ਕੀਤੀ ਡਿਜੀਟਲ

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ : ਕੇਸੀਸੀ ਸਕੀਮ ਕੀਤੀ ਡਿਜੀਟਲ

ਚੰਡੀਗੜ੍ਹ, 2 ਜੂਨ 2026 : ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਸੀਸੀ ਸਕੀਮ ਡਿਜੀਟਲ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਵੱਡੇ ਲਾਭ ਪ੍ਰਾਪਤ ਹੋਣਗੇ। ਜਾਣਕਾਰੀ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਗਭਗ ਢਾਈ ਦਹਾਕਿਆਂ ਤੋਂ ਚੱਲ ਰਹੇ ਇਸ ਢਾਂਚੇ ਨੂੰ ਮੌਜੂਦਾ ਲੋੜਾਂ ਮੁਤਾਬਕ ਅਪਡੇਟ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵਿੱਤੀ ਸਹਾਇਤਾ ਲੈਣ ਵਿੱਚ ਵੱਡੀ ਸਹੂਲਤ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਲਾਗਤਾਂ ਵਿੱਚ ਹੋ ਰਹੇ ਲਗਾਤਾਰ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਨਵੀਂ ਪ੍ਰਣਾਲੀ ਨਾਲ ਕਿਸਾਨਾਂ ਨੂੰ ਵਧੇਰੇ ਪਾਰਦਰਸ਼ੀ ਅਤੇ ਤੇਜ਼ ਢੰਗ ਨਾਲ ਕਰਜ਼ਾ ਪ੍ਰਾਪਤ ਹੋਵੇਗਾ, ਜਿਸ ਨਾਲ ਫਸਲਾਂ ਦੀ ਬਿਜਾਈ ਅਤੇ ਹੋਰ ਖੇਤੀਬਾੜੀ ਕਾਰਜਾਂ ਲਈ ਪੈਸਿਆਂ ਦੀ ਕਮੀ ਵਰਗੀਆਂ ਸਮੱਸਿਆਵਾਂ ਘਟਣ ਦੀ ਉਮੀਦ ਹੈ।

ਨਵੀਆਂ ਤਬਦੀਲੀਆਂ ਤਹਿਤ ਕੇਸੀਸੀ ਦੀ ਕਰਜ਼ਾ ਹੱਦ ਵਿੱਚ ਵਾਧਾ ਕਰਨ ਦੇ ਨਾਲ-ਨਾਲ ਅਰਜ਼ੀ ਅਤੇ ਮਨਜ਼ੂਰੀ ਪ੍ਰਕਿਰਿਆ ਨੂੰ ਡਿਜੀਟਲ ਰੂਪ ਦਿੱਤਾ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਇਸ ਨਾਲ ਖੇਤੀ ਲਈ ਲੋੜੀਂਦੀ ਪੂੰਜੀ ਸਮੇਂ ਸਿਰ ਉਪਲਬਧ ਹੋ ਸਕੇਗੀ ਅਤੇ ਕਿਸਾਨਾਂ ਨੂੰ ਦਫ਼ਤਰੀ ਕਾਰਵਾਈਆਂ ਵਿੱਚ ਘੱਟ ਸਮਾਂ ਲਗੇਗਾ। ਸਰਕਾਰ ਅਨੁਸਾਰ ਕੇਸੀਸੀ ਸਕੀਮ ਵਿੱਚ ਕੀਤੇ ਗਏ ਇਹ ਸੁਧਾਰ ਖੇਤੀਬਾੜੀ ਨੂੰ ਆਧੁਨਿਕ ਬਣਾਉਣ ਅਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਣਗੇ।

Scroll to Top