ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਏ ਜਾਣ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਏ ਜਾਣ ਦਾ ਨੋਟੀਫਿਕੇਸ਼ਨ ਕੀਤਾ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕਰਦਿਆਂ ਜਿਥੇ ਨੋਟੀਫਿਕੇਸ਼ਨ ਜਾਰੀ ਕੀਤਾ ਉਥੇ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਉਣਾ ਤੈਅ ਕੀਤਾ। ਦੱਸਣਯੋਗ ਹੈ ਕਿ ਪੰਚਾਇਤ ਵਿਭਾਗ ਨੋਟੀਫਿਕੇਸ਼ਨ ਰਾਜ ਚੋਣ ਕਮਿਸ਼ਨ ਨੂੰ ਭੇਜਿਆ ਜਾਵੇਗਾ ਤਾਂ ਜੋ ਚੋਣ ਕਮਿਸ਼ਨ ਉਸ ਅਨੁਸਾਰ ਪੰਚਾਇਤੀ ਚੋਣਾਂ ਦਾ ਸ਼ਡਿਊਲ ਜਾਰੀ ਕਰ ਸਕੇ। ਉਪਰੋਕਤ ਮੁਤਾਬਕ ਹੋ ਸਕਦਾ ਹੈ ਕਿ ਚੋਣ ਜਾਬਤਾ ਸਤੰਬਰ ਵਿਚ ਹੀ ਲਾਗੂ ਹੋ ਜਾਵੇ। ਹਾਲਾਂਕਿ ਇਸ ਤੋਂ ਬਾਅਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਸਰਕਾਰੀ ਸੂਤਰਾਂ ਦੀ ਮੰਨੀਏ ਤਾਂ 13 ਅਕਤੂਬਰ ਨੂੰ ਚੋਣਾਂ ਹੋ ਸਕਦੀਆਂ ਹਨ। ਹਾਲ ਹੀ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤੀ ਚੋਣਾਂ ਦੀ ਫਾਈਲ ਮੁੱਖ ਮੰਤਰੀ ਨੂੰ ਭੇਜੀ ਗਈ ਸੀ। ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ। ਰਾਜ ਸਰਕਾਰ ਦੇ ਕਾਨੂੰਨੀ ਅਤੇ ਵਿਧਾਨਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ 16 ਸਤੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਹੁਣ ਪੇਂਡੂ ਵਿਕਾਸ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਨਾਲ ਇਹ ਸਪੱਸ਼ਟ ਹੋ ਗਿਆ ਹੈ ਕਿ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।ਸਮੁੱਚੇ ਜਿਲ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੇ ਨਿਯਮਾਂ ਅਨੁਸਾਰ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵੱਲੋਂ ਆਪਣੇ ਖੇਤਰ ਅਧੀਨ ਆਉਂਦੀਆਂ ਪੰਚਾਇਤਾਂ ਵਿੱਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਅੰਕੜਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਬਲਾਕ ਨੂੰ ਇਕਾਈ ਮੰਨ ਕੇ ਸਰਪੰਚਾਂ ਦੀਆਂ ਅਸਾਮੀਆਂ ਰਾਖਵੀਆਂ ਕਰਨ ਲਈ ਰੋਸਟਰ ਤਿਆਰ ਕੀਤਾ ਜਾ ਰਿਹਾ ਹੈ।ਪੰਜਾਬ ਵਿੱਚ ਸਾਲ 2018 ਵਿੱਚ ਪੰਚਾਇਤੀ ਚੋਣਾਂ ਹੋਈਆਂ ਸਨ। ਇਸ ਦੌਰਾਨ 13276 ਸਰਪੰਚ ਅਤੇ 83831 ਪੰਚਾਂ ਦੀ ਚੋਣ ਕੀਤੀ ਗਈ। ਲਗਭਗ ਸਾਰੀਆਂ ਪੰਚਾਇਤਾਂ ਦਾ ਕਾਰਜਕਾਲ ਦਸੰਬਰ ਵਿੱਚ ਖਤਮ ਹੋ ਗਿਆ ਸੀ। ਇਸ ਤੋਂ ਬਾਅਦ ਸੀਨੀਅਰ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਾਰੀਆਂ ਪੰਚਾਇਤਾਂ ਦੀ ਕਮਾਨ ਸੌਂਪ ਦਿੱਤੀ ਗਈ ਹੈ। ਹਾਲਾਂਕਿ ਚੋਣਾਂ `ਚ ਦੇਰੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ। ਇਸ ਦੌਰਾਨ ਸਰਕਾਰ ਨੇ ਅਦਾਲਤ ਵਿੱਚ ਕਿਹਾ ਸੀ ਕਿ ਅਸੀਂ ਜਲਦੀ ਹੀ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੇ ਹਾਂ।

Leave a Comment

Your email address will not be published. Required fields are marked *

Scroll to Top