Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 1:23 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ

ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ
ਚੰਡੀਗੜ੍ਹ, 13 ਜਨਵਰੀ : ਪੰਜਾਬ ਸਰਕਾਰ ਵੱਲੋਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਚੇਅਰਮੈਨ ਦੀ ਖਾਲੀ ਪਈ ਅਸਾਮੀ ਨੂੰ ਭਰਨ ਲਈ ਬੇਦਾਗ, ਇਮਾਨਦਾਰ, ਉੱਚ ਸਮਰੱਥਾ ਅਤੇ ਪ੍ਰਸ਼ਾਸਨਿਕ ਤਜ਼ਰਬੇ ਵਾਲੇ ਨਾਮਵਰ ਵਿਅਕਤੀਆਂ ਤੋਂ ਬਿਨੈ ਪੱਤਰ ਮੰਗੇ ਗਏ ਹਨ, ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਯੋਗਤਾ ਦੇ ਮਾਪਦੰਡਾਂ ਅਨੁਸਾਰ ਬਿਨੈਕਾਰਾਂ ਵੱਲੋਂ ਭਾਰਤ ਸਰਕਾਰ ਜਾਂ ਸੂਬਾ ਸਰਕਾਰ ਦੇ ਅਧੀਨ ਘੱਟੋ-ਘੱਟ 10 ਸਾਲਾਂ ਲਈ ਕੰਮ ਕੀਤਾ ਹੋਣਾ ਚਾਹੀਦਾ ਹੈ । ਇਸ ਤੋਂ ਇਲਾਵਾ, ਇਸ ਸਬੰਧ ਵਿਚ ਜਨਤਕ ਨੋਟਿਸ ਜਾਰੀ ਕਰਨ ਦੀ ਮਿਤੀ ਨੂੰ ਬਿਨੈਕਾਰ ਦੀ ਉਮਰ 62 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ । ਮਿਤੀ 26.11.2024, 14.12.2024 ਅਤੇ 24.12.2024 ਦੇ ਇਸ਼ਤਿਹਾਰ ਅਧੀਨ ਜਿੰਨ੍ਹਾਂ ਉਮੀਦਵਾਰਾਂ ਵੱਲੋਂ ਅਪਲਾਈ ਕੀਤਾ ਹੈ, ਨੂੰ ਦੁਬਾਰਾ ਅਪਲਾਈ ਕਰਨ ਦੀ ਜ਼ਰੂਰਤ ਨਹੀ ਹੈ । ਇਛੁੱਕ ਬਿਨੈਕਾਰ ਆਪਣਾ ਮੁਕੰਮਲ ਬਾਇਓ-ਡਾਟਾ, ਇੱਕ ਅੰਡਰਟੇਕਿੰਗ ਸਮੇਤ, ਸਕੱਤਰ ਪ੍ਰਸੋਨਲ, ਪੰਜਾਬ ਸਰਕਾਰ (ਪੀ.ਪੀ.-3 ਸ਼ਾਖਾ), ਕਮਰਾ ਨੰਬਰ 14, 6ਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ-1, ਚੰਡੀਗੜ੍ਹ ਦੇ ਦਫ਼ਤਰ ਵਿੱਚ ਆਪਣਾ ਬਿਨੈ-ਪੱਤਰ 15 ਮਾਰਚ, 2025 ਨੂੰ ਸ਼ਾਮ 5:00 ਵਜੇ ਤੱਕ ਜਮ੍ਹਾਂ ਕਰਵਾ ਸਕਦਾ ਹੈ । ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਖੋਜ ਕਮੇਟੀ ਯੋਗ ਉਮੀਦਵਾਰਾਂ ਦੇ ਨਾਵਾਂ ਨੂੰ ਸ਼ਾਰਟਲਿਸਟ ਕਰੇਗੀ । ਇਨ੍ਹਾਂ ਨਾਵਾਂ ‘ਤੇ ਫਿਰ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ-ਪਾਵਰ ਕਮੇਟੀ ਦੁਆਰਾ ਵਿਚਾਰ ਕੀਤਾ ਜਾਵੇਗਾ ।

Scroll to Top