Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:32 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਵੀਬੀਜੀ-ਰਾਮ ਜੀ ਯੋਜਨਾ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ

ਪੰਜਾਬ ਸਰਕਾਰ ਨੇ ਵੀਬੀਜੀ-ਰਾਮ ਜੀ ਯੋਜਨਾ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ, 27 ਜੂਨ 2026 : ਪੇਂਡੂ ਖੇਤਰਾਂ ਦੇ ਯੋਗ ਪਰਿਵਾਰਾਂ ਨੂੰ ਹਰ ਵਿੱਤੀ ਸਾਲ ਦੌਰਾਨ 125 ਦਿਨਾਂ ਦੇ ਗਾਰੰਟੀਸ਼ੁਦਾ ਰੁਜ਼ਗਾਰ ਦੀ ਵਿਵਸਥਾ ਕਰਨ ਲਈ ਪੰਜਾਬ ਸਰਕਾਰ ਨੇ ਵੀਬੀਜੀ-ਰਾਮ ਜੀ ਯੋਜਨਾ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ।

ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪੇਂਡੂ ਪਰਿਵਾਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੇਂਦਰ ਸਰਕਾਰ ਦੀ ਵਿਕਸਤ ਭਾਰਤ ਰੁਜ਼ਗਾਰ ਅਤੇ ਆਜੀਵਿਕਾ ਗਰੰਟੀ ਮਿਸ਼ਨ (ਵੀਬੀਜੀ-ਰਾਮ ਜੀ) ਯੋਜਨਾ ਨੂੰ ਲਾਗੂ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਨਾਲ ਸੂਬੇ ਵਿੱਚ ਯੋਜਨਾ ਦੇ ਲਾਗੂ ਹੋਣ ਦਾ ਰਾਹ ਸਾਫ਼ ਹੋ ਗਿਆ ਹੈ।

ਦਿਲਚਸਪ ਗੱਲ ਇਹ ਹੈ ਕਿ ਪੰਜਾਬ ਸਰਕਾਰ ਨੇ ਸ਼ੁਰੂਆਤੀ ਦੌਰ ਵਿੱਚ ਇਸ ਕੇਂਦਰੀ ਸਕੀਮ ਦਾ ਵਿਰੋਧ ਕੀਤਾ ਸੀ। ਇੱਥੋਂ ਤੱਕ ਕਿ ਇਸ ਯੋਜਨਾ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਵੀ ਪਾਸ ਕੀਤਾ ਗਿਆ ਸੀ। ਹਾਲਾਂਕਿ ਹੁਣ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਇਹ ਯੋਜਨਾ ਸੂਬੇ ਵਿੱਚ ਅਮਲ ਵਿੱਚ ਆ ਗਈ ਹੈ।

ਇਸ ਯੋਜਨਾ ਤਹਿਤ ਪੇਂਡੂ ਖੇਤਰਾਂ ਦੇ ਯੋਗ ਪਰਿਵਾਰਾਂ ਨੂੰ ਹਰ ਵਿੱਤੀ ਸਾਲ ਦੌਰਾਨ 125 ਦਿਨਾਂ ਦੇ ਗਾਰੰਟੀਸ਼ੁਦਾ ਰੁਜ਼ਗਾਰ ਦੀ ਵਿਵਸਥਾ ਕੀਤੀ ਗਈ ਹੈ, ਜਿਸ ਦਾ ਉਦੇਸ਼ ਪਿੰਡਾਂ ਵਿੱਚ ਰੁਜ਼ਗਾਰ ਦੇ ਮੌਕੇ ਵਧਾਉਣਾ ਅਤੇ ਲੋਕਾਂ ਦੀ ਆਜੀਵਿਕਾ ਨੂੰ ਮਜ਼ਬੂਤ ਕਰਨਾ ਹੈ।

Scroll to Top