ਪਟਿਆਲਾ, 10 ਸਤੰਬਰ – ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਲਈ ਲਏ ਗਏ ਵੱਡੇ ਫੈਸਲਿਆਂ ਦੀ ਸ਼ਲਾਘਾ ਕਰਦੇ ਹੋਏ ਪੰਜਾਬ ਐਗਰੋ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਹੜਾਂ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕਿਹਾਂ ਕਿ ਹੜ੍ਹਾਂ ਕਾਰਨ ਪੰਜਾਬ ਅਤੇ ਪੰਜਾਬ ਵਾਸੀਆਂ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੀ ਲਗਾਤਾਰ ਮਦਦ ਕੀਤੀ ਜਾ ਰਹੀ ਹੈ।
ਉਹਨਾ ਨੇ ਕਿਹਾ ਬੀਤੇ ਦਿਨੀਂ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਹੜ੍ਹ ਪੀੜਤਾਂ ਲਈ ਵੱਡੇ ਫੈਸਲੇ ਲਏ ਗਏ ਹਨ। ਉਨ੍ਹਾਂ ਨੇ ਅੱਗੇ ਇਹ ਵੀ ਕਿਹਾ ਕਿ ਹੜ੍ਹਾਂ ਕਾਰਨ ਖੇਤਾਂ ਵਿੱਚ ਰੇਤ/ਮਿੱਟੀ ਜਮ੍ਹਾਂ ਹੋ ਗਈ ਹੈ। ਜਿਸਦੇ ਲਈ ਪੰਜਾਬ ਕੈਬਨਿਟ ਵੱਲੋਂ ਜਿਸਦਾ ਖੇਤ, ਉਸਦੀ ਰੇਤ ਯੋਜਨਾ ਨੂੰ ਮਨਜੂਰੀ ਦਿੱਤੀ ਗਈ ਹੈ, ਜੋ ਕਿ ਹੜ੍ਹ ਪੀੜਤ ਕਿਸਾਨਾਂ ਨੂੰ ਵੱਡੀ ਰਾਹਤ ਦੇਵੇਗੀ।
ਢਿੱਲੋਂ ਨੇ ਗੱਲਬਾਤ ਦੌਰਾਨ ਅਗੇ ਕਿਹਾ ਕਿ ਇਸਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਹੜ੍ਹਾਂ ਨਾਲ ਨੁਕਸਾਨੀਆਂ ਫਸਲਾਂ ਦਾ 20 ਹਜਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦਾ ਵੀ ਫੈਸਲਾ ਲਿਆ ਹੈ, ਜੋ ਕਿ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ ਮੰਨੀ ਜਾਵੇਗੀ ਹੈ। ਇਸ ਨਾਲ ਕਿਸਾਨ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਹੋ ਸਕਣਗੇ,ਉਨਾਂ ਨੇ ਕਿਹਾ ਕਿ ਨਾਲ ਹੀ ਹੜ੍ਹਾਂ ਦੌਰਾਨ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਇਸਦੇ ਨਾਲ ਹੀ ਕਿਸਾਨਾਂ ਨੂੰ 6 ਮਹੀਨੇ ਲਈ ਕਰਜੇ ਦੀਆਂ ਕਿਸ਼ਤਾਂ ਨਾ ਦੇਣ ਦੀ ਛੂਟ ਦਿੱਤੀ ਗਈ ਹੈ। ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਘਰਾਂ ਅਤੇ ਪਸ਼ੂਧਨ ਦੇ ਨੁਕਸਾਨ ਦੇ ਸਰਵੇਖਣ ਤੋਂ ਬਾਅਦ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਏ ਗਏ ਫੈਸਲੇ ਨਾ ਸਿਰਫ਼ ਪਰਿਵਾਰਾਂ ਨੂੰ ਤੁਰੰਤ ਰਾਹਤ ਦੇਣਗੇ, ਸਗੋਂ ਭਵਿੱਖ ਲਈ ਨਵਾਂ ਆਸਰਾ ਵੀ ਬਣਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਹਰ ਪ੍ਰਕਾਰ ਦੀ ਮਦਦ ਪਹੁੰਚਾਈ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹਰ ਮੰਤਰੀ, ਐਮ.ਐਲ.ਏ., ਵਲੰਟੀਅਰਾਂ, ਵਰਕਰਾਂ ਸਮੇਤ ਸਮਾਜ ਸੇਵੀ ਸੰਸਥਾਵਾਂ, ਐਨਜੀਓਜ਼ ਅਤੇ ਪੰਜਾਬ ਦੇ ਨੌਜਵਾਨਾਂ ਵੱਲੋਂ ਜਮੀਨੀ ਪੱਧਰ ਤੇ ਜਾ ਕੇ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਵੀ ਲੋਕਾਂ ਦੀ ਹਰ ਪੱਧਰ ਤੇ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਮੋਕੇ ਲਖਵਿੰਦਰ ਸਿੰਘ ਢਿੱਲੋ ਮੈਬਰ ,ਜਸਵੰਤ ਰਾਏ ਸੂਬਾ ਜੋਆਇੰਟ ਸਕੱਤਰ ਐਸ ਸੀ ਵਿੰਗ ਪੰਜਾਬ,ਜਿਲਾ ਮੀਡੀਆ ਸਕੱਤਰ ਗੱਜਣ ਸਿੰਘ ਮਨਦੀਪ ਜੌਲਾ,ਰਜਿੰਦਰ ਮੋਹਲ ਜਿਲਾ ਜੋਆਇੰਟ ਸੇਕਟਰੀ ਬੀ ਸੀ ਵਿੰਗ,ਸਤੀਸ ਸ਼ਰਮਾ,ਗੁਰਮੈਲ ਸਿੰਘ (ਜੀਐਮ) ,ਗੁਰਪਿੰਦਰ ਸਿੰਘ ਛੀਨਾ, ਜਤਿੰਦਰ ਕੁਮਾਰ ,ਗੁਰਪਿੰਦਰ ਸਿੰਘ ਛੀਨਾ, ਹਰਜੀਤ ਸਿੰਘ ,ਮਦਨ ਲਾਲ ਜੁਲਕਾ ਸਾਬਕਾ ਸਰਪੰਚ,ਰਜਿੰਦਰ ਸਿੰਘ ਕੋਹਲੀ ਰਾਜ ਕੁਮਾਰ ਮਿਠਾਰੀਆ ਤੋ ਇਲਾਵਾ ਹੋਰ ਸਾਥੀ ਮੋਜੂਦ ਸਨ l