ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ `ਤੇ ਪਹਿਲਵਾਨ ਵਿਨੇਸ਼ ਫੋਗਾਟ ਦਾ ਸਨਮਾਨ

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ `ਤੇ ਪਹਿਲਵਾਨ ਵਿਨੇਸ਼ ਫੋਗਾਟ ਦਾ ਸਨਮਾਨ
ਰਾਜਪੁਰਾ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਦੇ 200 ਦਿਨ ਪੂਰੇ ਹੋਣ `ਤੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਵੱਡੀ ਗਿਣਤੀ ਵਿੱਚ ਜਿਥੇ ਕਿਸਾਨ ਇਕੱਠੇ ਹੋਏ ਹਨ, ਉਥੇ ਇਸ ਦੌਰਾਨ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ `ਤੇ ਪਹਿਲਵਾਨ ਵਿਨੇਸ਼ ਫੋਗਾਟ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਨੇਸ਼ ਫੋਗਾਟ ਨੇ ਕਿਹਾ ਕਿ ਅੱਜ ਤੁਹਾਨੂੰ ਇੱਥੇ ਬੈਠੇ ਹੋਏ 200 ਦਿਨ ਹੋ ਗਏ ਹਨ ਪਰ ਜੋਸ਼ ਪਹਿਲੇ ਦਿਨ ਵਾਂਗ ਹੀ ਹੈ। ਫੋਗਾਟ ਨੇ ਕਿਹਾ ਕਿ ਉਹ ਤੁਹਾਡੇ ਨਾਲ ਹੈ ਤੇ ਉਨ੍ਹਾਂ ਸਰਕਾਰ ਨੂੰ ਕਿਹਾ ਕਿ ਹਰ ਵਾਰ ਦੇਸ਼ ਦੇ ਲੋਕ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ ਪਰ ਇਹ ਸਿਆਸੀ ਨਹੀਂ ਹਨ ਤੇ ਇਹਨਾਂ ਨੂੰ ਕਿਸੇ ਧਰਮ ਨਾਲ ਨਹੀਂ ਜੋੜਨਾ ਚਾਹੀਦਾ ਹੈ।ਵਿਨੇਸ਼ ਫੋਗਾਟ ਨੇ ਕਿਹਾ ਕਿ ਕਿਸਾਨਾਂ ਨੂੰ ਇੱਥੇ ਬੈਠੇ ਹੋਏ 200 ਦਿਨ ਹੋ ਗਏ ਹਨ। ਇਹ ਦੇਖ ਕੇ ਬਹੁਤ ਦੁੱਖ ਹੋਇਆ। ਇਹ ਸਾਰੇ ਇਸ ਦੇਸ਼ ਦੇ ਨਾਗਰਿਕ ਹਨ। ਕਿਸਾਨ ਦੇਸ਼ ਨੂੰ ਚਲਾਉਂਦੇ ਹਨ। ਉਨ੍ਹਾਂ ਤੋਂ ਬਿਨਾਂ ਕੁਝ ਵੀ ਸੰਭਵ ਨਹੀਂ ਹੈ, ਇੱਥੋਂ ਤੱਕ ਕਿ ਐਥਲੀਟ ਵੀ ਨਹੀਂ, ਕਿਉਂਕਿ ਕਿਸਾਨ ਹੀ ਸਾਡੇ ਖਾਣ ਲਈ ਅੰਨ੍ਹ ਤਿਆਰ ਹਨ। ਅਸੀਂ ਬੇਵੱਸ ਹਾਂ ਅਤੇ ਕੁਝ ਨਹੀਂ ਕਰ ਸਕਦੇ ਹਾਂ, ਅਸੀਂ ਇੰਨੇ ਵੱਡੇ ਪੱਧਰ `ਤੇ ਦੇਸ਼ ਦੀ ਨੁਮਾਇੰਦਗੀ ਕਰਦੇ ਹਾਂ ਪਰ ਅਸੀਂ ਆਪਣੇ ਪਰਿਵਾਰ ਲਈ ਕੁਝ ਨਹੀਂ ਕਰ ਸਕਦੇ ਹਾਂ, ਭਾਵੇਂ ਕਿ ਅਸੀਂ ਉਦਾਸ ਹਾਂ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਜੇਕਰ ਲੋਕ ਇਸ ਤਰ੍ਹਾਂ ਸੜਕਾਂ `ਤੇ ਬੈਠੇ ਰਹੇ ਤਾਂ ਦੇਸ਼ ਅੱਗੇ ਨਹੀਂ ਵਧੇਗਾ।

Leave a Comment

Your email address will not be published. Required fields are marked *

Scroll to Top