Breaking

ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ
Wednesday, 29 Jul 2026 | 3:42 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਸਿਵਿਲ ਹਸਪਤਾਲਾਂ ਦਾ ਅਚਨਚੇਤ ਦੌਰਾ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਸਿਵਿਲ ਹਸਪਤਾਲਾਂ ਦਾ ਅਚਨਚੇਤ ਦੌਰਾ

ਰਾਜਪੁਰਾ, 28 ਜੁਲਾਈ : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਰਾਜਪੁਰਾ ਅਤੇ ਘਨੌਰ ਦੇ ਸਿਵਿਲ ਹਸਪਤਾਲਾਂ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਕੇ ਸਰਕਾਰੀ ਸਹੂਲਤਾਂ ਦਾ ਫੀਡਬੈਕ ਲਿਆ।

ਦੌਰੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਿਹਾ ਕਿ ਇਹ ਇੱਕ ਰੁਟੀਨ ਚੈਕਿੰਗ ਦਾ ਹਿੱਸਾ ਸੀ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲਣੀਆਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਆਮ ਤੌਰ ‘ਤੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਮਰੀਜ਼ਾਂ ਵਿਚਕਾਰ ਤਣਾਅ ਜਾਂ ਸ਼ਿਕਾਇਤਾਂ ਦੇਖਣ ਨੂੰ ਮਿਲਦੀਆਂ ਹਨ, ਪਰ ਇੱਥੇ ਮਾਹੌਲ ਬਹੁਤ ਸੁਖਾਵਾਂ ਰਿਹਾ। ਡਾਕਟਰਾਂ ਅਤੇ ਸਟਾਫ਼ ਵੱਲੋਂ ਹਰ ਮਰੀਜ਼ ਨੂੰ ਬਹੁਤ ਹੀ ਪਿਆਰ ਅਤੇ ਤਨਦੇਹੀ ਨਾਲ ਵਾਚਿਆ ਜਾ ਰਿਹਾ ਹੈ।

70 ਸਾਲਾਂ ਵਿੱਚ ਪਹਿਲੀ ਵਾਰ ਆਮ ਲੋਕਾਂ ਦੀ ਸਰਕਾਰ

ਵਾਈਸ ਚੇਅਰਮੈਨ ਨੇ ਅੱਗੇ ਕਿਹਾ ਕਿ ਬੀਤੇ 70 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਅਜਿਹੀ ਸਰਕਾਰ ਸੱਤਾ ਵਿੱਚ ਆਈ ਹੈ ਜੋ ਸੱਚਮੁੱਚ ਆਮ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿਹਤ ਢਾਂਚੇ ਨੂੰ ਪੂਰੀ ਤਰ੍ਹਾਂ ਅਪਗ੍ਰੇਡ ਕੀਤਾ ਗਿਆ ਹੈ ਜਿਸ ਤਹਿਤ ਹਸਪਤਾਲਾਂ ਵਿੱਚ ਆਧੁਨਿਕ ਮਸ਼ੀਨਾਂ, ਮੁਫ਼ਤ ਦਵਾਈਆਂ ਅਤੇ ਸਾਰੇ ਜ਼ਰੂਰੀ ਟੈਸਟਾਂ ਦੀ ਮੁਫ਼ਤ ਸਹੂਲਤ ਦਿੱਤੀ ਜਾ ਰਹੀ ਹੈ। 10 ਲੱਖ ਤੱਕ ਦੇ ਬਣ ਰਹੇ ਆਯੁਸ਼ਮਾਨ ਕਾਰਡਾਂ ਨੇ ਆਮ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਨੂੰ ਹੋਰ ਰਾਹਤ ਦਿੱਤੀ ਹੈ।

Scroll to Top