ਪਟਿਆਲਾ 1 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਮੁਲਾਜ਼ਮ ਆਗੂ ਰਾਜਿੰਦਰ ਸਿੰਘ ਬਾਗੜੀਆਂ ਦੀ ਟੀਮ ਵੱਲੋਂ ਨਵੇਂ ਵਰ੍ਹੇ ਦੀ ਆਮਦ ਮੌਕੇ ਇਕੱਤਰ ਹੋ ਕੇ ਵਾਇਸ ਚਾਂਸਲਰ ਡਾਕਟਰ ਜਗਦੀਪ ਸਿੰਘ ਅਤੇ ਸਮੁੱਚੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਨਵੇਂ ਸਾਲ 2026 ਦੀ ਮੁਬਾਰਕਬਾਦ ਦਿੱਤੀ ਗਈ।
ਕਰਮਚਾਰੀ ਆਗੂ ਪ੍ਰਕਾਸ਼ ਸਿੰਘ ਧਾਲੀਵਾਲ ਅਤੇ ਅਮਰਜੀਤ ਕੌਰ ਗਿੱਲ ਦੀ ਅਗਵਾਈ ਹੇਠ ਇਕੱਤਰ ਹੋਏ ਕਰਮਚਾਰੀਆਂ ਨੇ ਵਾਇਸ ਚਾਂਸਲਰ ਡਾਕਟਰ ਜਗਦੀਪ ਸਿੰਘ ਨੂੰ ਯੂਨੀਵਰਸਿਟੀ ਦੀ ਭਲਾਈ ਦੇ ਕੰਮਾਂ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਵਚਨਬੱਧਤਾ ਨੂੰ ਦੁਹਰਾਇਆ ਗਿਆ। ਵਾਇਸ ਚਾਂਸਲਰ ਵਲੋਂ ਪਹੁੰਚੇ ਸਾਰੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਯੂਨੀਵਰਸਿਟੀ ਪ੍ਰਸ਼ਾਸਨ ਨਾਲ ਗੱਲਬਾਤ ਕਰਦਿਆਂ ਮੁਲਾਜ਼ਮਾਂ ਨੇ ਭਵਿੱਖ ਵਿੱਚ ਯੂਨੀਵਰਸਿਟੀ ਦੀ ਚੜ੍ਹਦੀ ਕਲਾ ਲਈ ਅੱਗੇ ਆ ਕੇ ਆਪਣਾਂ ਫਰਜ਼ ਨਿਭਾਉਣ ਦੀ ਗੱਲ ਕੀਤੀ।
ਆਉਣ ਵਾਲੇ ਦਿਨਾਂ ਵਿੱਚ ਗੈਰ ਅਧਿਆਪਨ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵਾਇਸ ਚਾਂਸਲਰ ਵਲੋਂ ਦਿੱਤਾ ਗਿਆ।ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਦਵਿੰਦਰਪਾਲ ਸਿੰਘ, ਕੰਟਰੋਲਰ ਪ੍ਰੀਖਿਆਵਾਂ ਮੁਨੀਸ਼ ਕਪੂਰ, ਐਸ ਐਮ ਓ, ਵਿੱਤ ਅਫਸਰ ਬੀ ਬੀ ਸਿੰਗਲਾ, ਡਾਕਟਰ ਭੀਮ ਇੰਦਰ, ਪ੍ਰਕਾਸ਼ ਧਾਲੀਵਾਲ, ਅਮਰਜੀਤ ਕੌਰ, ਤੇਜਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਮੁਹੰਮਦ ਜ਼ਹੀਰ,ਕਾਲਾ ਪ੍ਰਧਾਨ,ਪਰਵਿੰਦਰ ਕੌਰ, ਗੁਰਜੀਤ ਕੌਰ, ਕ੍ਰਿਪਾਲ ਸਿੰਘ, ਪੁਸ਼ਪਿੰਦਰ ਸਿੰਘ, ਗੋਰਵ ਵਰਮਾ, ਸ਼ੋਂਕੀ ਖਾਨ, ਗੁਰਿੰਦਰ ਸਿੰਘ ਜਲਾਲਾਬਾਦ, ਜਗਤਾਰ ਸਿੰਘ, ਗੁਰਪਿਆਰ ਸਿੰਘ, ਕਰਨੈਲ ਸਿੰਘ ਆਦਿ ਕਰਮਚਾਰੀ ਮੌਜੂਦ ਸਨ।