Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:49 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ

ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ

ਪਟਿਆਲਾ, 15 ਜੂਨ – ਪੰਜਾਬੀ ਯੂਨੀਵਰਸਿਟੀ ਵਿਖੇ ਟਰਾਂਸਪੋਰਟ ਵਿਭਾਗ ਲਈ ਖਰੀਦੇ ਗਏ ਦੋ ਨਵੇਂ ਵਾਹਨਾਂ ਨੂੰ ਅੱਜ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਾਹਨ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਅਤੇ ਅਕਾਦਮਿਕ ਕੰਮਾਂ-ਕਾਰਾਂ ਨੂੰ ਵਧੇਰੇ ਤੇਜ਼ੀ ਅਤੇ ਸੁਚਾਰੂ ਢੰਗ ਨਾਲ਼ ਨੇਪਰੇ ਚਾੜ੍ਹਨ ਦੇ ਮਕਸਦ ਨਾਲ਼ ਖ਼ਰੀਦੇ ਗਏ ਹਨ।
ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਕਾਦਮਿਕ ਦੌਰਿਆਂ, ਪ੍ਰੀਖਿਆਵਾਂ ਨਾਲ਼ ਸਬੰਧਤ ਵੱਖ-ਵੱਖ ਕਾਰਜਾਂ ਅਤੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਲਈ ਵਾਹਨਾਂ ਦੀ ਘਾਟ ਨੂੰ ਲੰਬੇ ਸਮੇਂ ਤੋਂ ਮਹਿਸੂਸ ਕੀਤਾ ਜਾ ਰਿਹਾ ਸੀ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਨਵੇਂ ਵਾਹਨਾਂ ਦੇ ਆਉਣ ਨਾਲ਼ ਜਿੱਥੇ ਕੰਮ ਵਿੱਚ ਹੋਰ ਵਧੇਰੇ ਤੇਜ਼ੀ ਅਤੇ ਪਾਰਦਰਸ਼ਤਾ ਆਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦੇ ਕੰਮਾਂ ਕਾਜਾਂ ਦਾ ਪਿਛਲੇ ਸਮੇਂ ਦੌਰਾਨ ਬੜੀ ਤੇਜ਼ੀ ਨਾਲ਼ ਵਾਧਾ ਤੇ ਵਿਸਥਾਰ ਹੋਇਆ ਹੈ। ਨਵੇਂ ਕੋਰਸਾਂ ਦੀ ਸ਼ੁਰੂਆਤ ਨਾਲ਼ ਵਿਦਿਆਰਥੀਆਂ ਦੀ ਗਿਣਤੀ ਅਤੇ ਅਕਾਦਮਿਕ ਲੋੜਾਂ ਵਧੀਆਂ ਹਨ। ਯੂਨੀਵਰਸਿਟੀ ਦੇ ਕਈ ਨੇਬਰਹੁੱਡ ਕੈਂਪਸ, ਖੇਤਰੀ ਕੇਂਦਰ ਅਤੇ ਕਾਂਸਟੀਚਿਊਟ ਕਾਲਜ ਆਦਿ ਹਨ, ਜਿਨ੍ਹਾਂ ਵਿੱਚ ਅਕਾਦਮਿਕ ਪੱਧਰ ਨੂੰ ਬਣਾਈ ਰੱਖਣ ਲਈ ਹਰ ਸਮੇਂ ਤਾਲਮੇਲ ਚੰਗਾ ਹੋਣਾ ਜ਼ਰੂਰੀ ਹੁੰਦਾ ਹੈ। ਇਨ੍ਹਾਂ ਸੈਂਟਰਾਂ ਵਿੱਚ ਆਉਣ-ਜਾਣ, ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾਂਦੇ ਸੈਮੀਨਾਰਾਂ, ਸਮਾਗਮਾਂ, ਅੰਤਰ-ਰਾਸ਼ਟਰੀ ਕਾਨਫਰੰਸਾਂ ਅਤੇ ਉੱਚ-ਅਧਿਕਾਰੀਆਂ ਦੀਆਂ ਪੰਜਾਬ ਸਰਕਾਰ ਨਾਲ਼ ਇਕੱਤਰਤਾਵਾਂ ਆਦਿ ਕਾਰਜਾਂ ਲਈ ਗੱਡੀਆਂ ਦੀ ਘਾਟ ਨੂੰ ਦੇਖਦੇ ਹੋਏ ਨਵੀਆਂ ਗੱਡੀਆਂ ਦੀ ਅਤਿ-ਜ਼ਰੂਰਤ ਸੀ, ਜਿਸ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਗਿਆ ਹੈ।
ਸੁਰੱਖਿਆ-ਕਮ-ਟਰਾਂਸਪੋਰਟ ਅਫ਼ਸਰ ਕੈਪਟਨ (ਰਿਟਾ.) ਗੁਰਤੇਜ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਾਦਮਿਕ ਲੋੜਾਂ ਨੂੰ ਮੁੱਖ ਰਖਦੇ ਹੋਏ ਜੈੱਮ ਪੋਰਟਲ ਰਾਹੀਂ ਦੋ ਨਵੀਆਂ ਗੱਡੀਆਂ (ਇੱਕ ਮਾਰੂਤੀ ਸਜ਼ੂਕੀ ਡਿਜ਼ਾਇਰ ਅਤੇ ਦੂਜੀ ਬਲੈਰੋ ਨੀਓ ਦੀ ਖ਼ਰੀਦ ਕੀਤੀ ਗਈ ਹੈ। ਇਹ ਵਾਹਨ ਯੂਨੀਵਰਸਿਟੀ ਦੀਆਂ ਮੌਜੂਦਾ ਲੋੜਾਂ ਨੂੰ ਮੁੱਖ ਰੱਖ ਕੇ ਖ਼ਰੀਦੇ ਗਏ ਹਨ ਅਤੇ ਇਹਨਾਂ ਦੀ ਵਰਤੋਂ ਪੂਰੀ ਤਰ੍ਹਾਂ ਨਿਯਮਾਂ ਅਨੁਸਾਰ ਸਿਰਫ਼ ਯੂਨੀਵਰਸਿਟੀ ਹਿਤਾਂ ਲਈ ਹੀ ਕੀਤੀ ਜਾਣੀ ਹੈ।
Scroll to Top