ਪਟਿਆਲਾ, 6 ਨਵੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਵਿਭਾਗ ਦੇ ਪ੍ਰੋਫ਼ੈਸਰ ਡਾ. ਰਾਜਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਅਤੇ ਵਾਤਾਵਰਣ ਵਿਗਿਆਨ ਵਿਭਾਗ ਅਤੇ ਫ਼ੋਰੈਂਸਿਕ ਸਾਇੰਸ ਡਾਇਰੈਕਟੋਰੇਟ, ਹਿਮਾਚਲ ਪ੍ਰਦੇਸ਼ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਮੁੱਖ-ਸੁਰ ਭਾਸ਼ਣ ਦਿੱਤਾ।
ਜ਼ਿਕਰਯੋਗ ਹੈ ਕਿ ਇਸ ਕਾਨਫ਼ਰੰਸ ਦਾ ਉਦਘਾਟਨ ਹਿਮਾਚਲ ਪ੍ਰਦੇਸ਼ ਸਰਕਾਰ ਦੇ ਤਕਨੀਕੀ ਸਿੱਖਿਆ ਮੰਤਰੀ ਸ਼੍ਰੀ ਰਾਜੇਸ਼ ਧਰਮਾਨੀ ਅਤੇ ਪੁਲਿਸ ਜਨਰਲ ਡਾਇਰੈਕਟਰ ਸ਼੍ਰੀ ਅਸ਼ੋਕ ਤਿਵਾੜੀ ਵੱਲੋਂ ਕੀਤਾ ਗਿਆ।
ਪ੍ਰੋ. ਰਾਜਿੰਦਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਜੰਗਲੀ ਜੀਵ ਅਪਰਾਧ ਦੇ ਮੌਜੂਦਾ ਹਾਲਾਤ, ਤਕਨਾਲੋਜੀ ਦੇ ਵਿਕਾਸ ਨਾਲ਼ ਸਬੰਧਤ ਜੰਗਲੀ ਜੀਵ ਫੋਰੈਂਸਿਕ ਵਿਚਲੇ ਰੁਝਾਨਾਂ, ਇਸ ਖੇਤਰ ਦੀਆਂ ਵੱਖ-ਵੱਖ ਸੰਭਾਵਨਾਵਾਂ, ਮੁੱਦਿਆਂ ਅਤੇ ਚੁਣੌਤੀਆਂ ਆਦਿ ਬਾਰੇ ਆਪਣੇ ਵਿਚਾਰ ਪ੍ਰਗਟਾਏ।