Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ 'ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ'

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਗਿਆ 'ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ'

ਪਟਿਆਲਾ, 5 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵੱਲੋਂ ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ ਕਰਵਾਇਆ ਗਿਆ। ‘ਪੰਜਾਬ ਦਾ ਬਟਵਾਰਾ: ਰੈੱਡਕਲਿਫ਼ ਸੀਮਾ ਦੀ ਰਾਜਨੀਤੀ’ ਵਿਸ਼ੇ ਉੱਤੇ ਇਹ ਭਾਸ਼ਣ ਦੇਸ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਦੇ ਪਰੋ-ਵਾਈਸ-ਚਾਂਸਲਰ ਡਾ. ਅਮਰਜੀਤ ਸਿੰਘ ਨੇ ਦਿੱਤਾ।
ਡਾ. ਅਮਰਜੀਤ ਸਿੰਘ ਨੇ ਆਪਣੇ ਇਸ ਭਾਸ਼ਣ ਵਿੱਚ ਦੇਸ ਦੇ ਬਟਵਾਰੇ ਸਬੰਧੀ ਉਸ ਸਮੇਂ ਦੇ ਬ੍ਰਿਟਿਸ਼ ਇਤਿਹਾਸਕ ਸਰੋਤਾਂ ਦੇ ਹਵਾਲੇ ਨਾਲ਼ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਦੇਸ ਦੀ ਵੰਡ ਦਾ ਪੰਜਾਬੀਆਂ ਨੂੰ ਨੁਕਸਾਨ ਝੱਲਣਾ ਪਿਆ ਅਤੇ ਇਸ ਵਿੱਚ ਕਿਹੜੀਆਂ ਧਿਰਾਂ ਦੇ ਕਿਹੋ ਜਿਹੇ ਹਿਤ ਸ਼ਾਮਿਲ ਸਨ। ਉਨ੍ਹਾਂ ਆਪਣੇ ਭਾਸ਼ਣ ਵਿੱਚ 1947 ਦੀ ਇਸ ਵੰਡ ਨਾਲ਼ ਜੁੜੀ ਰਾਜਨੀਤੀ ਦਾ ਵਿਸ਼ਲੇਸ਼ਣ ਕੀਤਾ ਅਤੇ ਪ੍ਰਮੁੱਖ ਰਾਜਨੀਤਿਕ ਸ਼ਖ਼ਸੀਅਤਾਂ ਦੀਆਂ ਭੂਮਿਕਾਵਾਂ ਬਾਰੇ ਆਲੋਚਨਾਤਮਕ ਟਿੱਪਣੀਆਂ ਕੀਤੀਆਂ।
ਵਿਭਾਗ ਮੁਖੀ ਡਾ. ਸੰਦੀਪ ਕੌਰ ਵੱਲੋਂ ਆਪਣੇ ਸਵਾਗਤੀ ਭਾਸ਼ਣ ਦੌਰਾਨ ‘ਡਾ. ਗੰਡਾ ਸਿੰਘ ਯਾਦਗਾਰੀ ਭਾਸ਼ਣ’ ਲੜੀ ਬਾਰੇ ਗੱਲਬਾਤ ਕੀਤੀ ਗਈ। ਧੰਨਵਾਦੀ ਭਾਸ਼ਣ ਡੀਨ ਅਲੂਮਨੀ ਡਾ. ਰਾਜਬੰਸ ਸਿੰਘ ਗਿੱਲ ਵੱਲੋਂ ਦਿੱਤਾ ਗਿਆ। ਮੰਚ ਸੰਚਾਲਨ ਦਾ ਕਾਰਜ ਡਾ. ਬਲਰਾਜ ਸਿੰਘ ਨੇ ਕੀਤਾ।
Scroll to Top