Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:17 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਾਰਟ-ਟਰਮ ਕੋਰਸ ਸ਼ੁਰੂ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਾਰਟ-ਟਰਮ ਕੋਰਸ ਸ਼ੁਰੂ

ਪਟਿਆਲਾ, 19 ਅਗਸਤ- ਪੰਜਾਬੀ ਯੂਨੀਵਰਸਿਟੀ ਵਿਖੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਵਿੱਚ ‘ਰਿਸਰਚ ਮੈਥਡੌਲੋਜੀ ਐਂਡ ਐਥਿਕਸ’ ਵਿਸ਼ੇ ਉੱਤੇ ਛੇ ਦਿਨਾ ਸ਼ਾਰਟ-ਟਰਮ ਕੋਰਸ ਸ਼ੁਰੂ ਹੋ ਗਿਆ ਹੈ। ਇਹ ਕੋਰਸ 19 ਅਗਸਤ ਤੋਂ 26 ਅਗਸਤ, 2025 ਤੱਕ ਆਨਨਲਾਈਨ ਵਿਧੀ ਰਾਹੀਂ ਕਰਵਾਇਆ ਜਾ ਰਿਹਾ ਹੈ।
ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਾਈਸ ਚਾਂਸਲਰ ਡਾ.ਜਗਦੀਪ ਸਿੰਘ ਨੇ ਪ੍ਰਭਾਵਸ਼ਾਲੀ ਖੋਜ ਲਈ ਵਿਗਿਆਨਕ ਢੰਗਾਂ ਅਤੇ ਨੈਤਿਕਤਾ ਵਾਲ਼ੀ ਪਹੁੰਚ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਚੰਗੀ ਖੋਜ ਵਿੱਚ ਨਵੀਨਤਾ, ਜ਼ਿੰਮੇਵਾਰੀ ਅਤੇ ਜਵਾਬਦੇਹੀ ਸ਼ਾਮਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਉਦੇਸ਼ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਵਾਨਾਂ ਨੂੰ ਨੈਤਿਕ ਖੋਜ ਅਮਲਾਂ ਲਈ ਜ਼ਰੂਰੀ ਹੁਨਰ ਨਾਲ਼ ਲੈਸ ਕਰਨਾ ਹੁੰਦਾ ਹੈ,ਜੋ ਕਿ ਬਹੁਤ ਜ਼ਰੂਰੀ ਹੈ।
ਕੇਂਦਰ ਦੇ ਡਾਇਰੈਕਟਰ ਪ੍ਰੋ. (ਡਾ.) ਰਮਨ ਮੈਨੀ ਨੇ ਸਾਰੇ ਸਹਿਭਾਗੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਖੋਜ ਇੱਕ ਜ਼ਿੰਮੇਵਾਰੀ ਵਾਲ਼ੀ ਗੱਲ ਹੁੰਦੀ ਹੈ। ਉਨ੍ਹਾਂ ਕਿਹਾ ਕੀ ਮੈਥੋਡੌਲੋਜੀ ਜਾਂ ਵਿਧੀਵਤ ਪਹੁੰਚ ਖੋਜ ਨੂੰ ਸਹੀ ਢਾਂਚਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਨੈਤਿਕਤਾ ਹੀ ਖੋਜ ਦਾ ਆਧਾਰ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਹ ਕੋਰਸ ਰਿਸਰਚ ਡਿਜ਼ਾਈਨ, ਆਧੁਨਿਕ ਡਾਟਾ ਸੰਗ੍ਰਹਿ ਅਤੇ ਵਿਸ਼ਲੇਸ਼ਣ ਤਕਨੀਕਾਂ, ਅਤੇ ਨੈਤਿਕ ਸਿਧਾਂਤਾਂ ’ਤੇ ਕੇਂਦਰਿਤ ਹੈ।
 ਵਿਸ਼ੇਸ਼ ਮਹਿਮਾਨ, ਡੀਨ ਖੋਜ ਪ੍ਰੋ. (ਡਾ.) ਰੀਤੂ ਲਹਿਲ ਨੇ ਜ਼ੋਰ ਦੇ ਕੇ ਕਿਹਾ ਕਿ ਨੈਤਿਕ ਖੋਜ ਨਾਲ਼ ਅਦਾਰਿਆਂ ਦੇ ਵੱਕਾਰ ਵਿੱਚ ਵਾਧਾ ਹੁੰਦਾ ਹੈ। ਕੋਰਸ ਕੋਆਰਡੀਨੇਟਰ ਪ੍ਰੋ. (ਡਾ.) ਬਲਰਾਜ ਸਿੰਘ ਸੈਣੀ ਨੇ ਸਹਿਭਾਗੀਆਂ ਨੂੰ ਅੰਤਰ-ਅਨੁਸ਼ਾਸਨੀ ਅਤੇ ਨਵੀਨਤਾਕਾਰੀ ਪਹੁੰਚ ਅਪਣਾਉਣ, ਅਤੇ ਖੋਜ ਨੂੰ ਵਿਸ਼ਵਵਿਆਪੀ ਚੁਣੌਤੀਆਂ ਅਤੇ ਸਮਾਜਿਕ ਲੋੜਾਂ ਨਾਲ ਜੋੜਨ ਦੀ ਅਪੀਲ ਕੀਤੀ।
ਕੋਰਸ ਕੋ-ਕੋਆਰਡੀਨੇਟਰ ਡਾ. ਅਭਿਨਵ ਭੰਡਾਰੀ ਨੇ ਮੁੱਖ ਵਿਸ਼ਿਆਂ ਜਿਵੇਂ ਕਿ ਰਿਸਰਚ ਡਿਜ਼ਾਈਨ, ਡਾਟਾ ਵਿਸ਼ਲੇਸ਼ਣ, ਪ੍ਰਕਾਸ਼ਨ ਨੈਤਿਕਤਾ ਅਤੇ  ਨਵੇਂ ਡਿਜੀਟਲ ਸਰੋਤਾਂ ਬਾਰੇ ਜਾਣਕਾਰੀ ਦਿੱਤੀ।
Scroll to Top