ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਵਿਦਿਆਰਥੀਆਂ ਦਾ ਲੇਖਣ ਮੁਕਾਬਲਾ ਕਰਵਾਇਆ 

ਪਟਿਆਲਾ, 10 ਮਾਰਚ – ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਇੱਕ ਲੇਖਣ ਮੁਕਾਬਲਾ  ਕਰਵਾਇਆ ਗਿਆ। ਇਹ ਮੁਕਾਬਲਾ ਪਹਿਲੇ, ਦੂਜੇ ਅਤੇ ਤੀਜੇ ਸਾਲ ਦੀ ਕਲਾਸ ਵਿੱਚ ਪੜ੍ਹਦੇ ਵਿਦਿਆਰਥੀਆਂ ਵਿਚਕਾਰ ਕਰਵਾਇਆ ਗਿਆ। ਇਹ ਲੇਖਣ ਮੁਕਾਬਲਾ ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਦੀ ਰਹਿਨੁਮਾਈ ਹੇਠ ਅਤੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਦੀ ਮੁਖੀ ਹਰਵਿੰਦਰ ਕੌਰ ਨੌਹਰਾ ਦੀ ਅਗਵਾਈ ਹੇਠ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ ਗਿਆ।
ਇਸ ਲੇਖਣ ਮੁਕਾਬਲੇ ਵਿੱਚ ਵਿਦਿਆਰਥੀਆਂ ਨੂੰ ਇਜਰਾਇਲ, ਇਰਾਨ ਅਤੇ ਹੋਰ ਦੇਸ਼ਾਂ ਵਿਚਕਾਰ ਹੋਈ ਜੰਗ ਅਤੇ ਇਸਦੇ ਨਤੀਜੀਆਂ ਬਾਰੇ ਇੱਕ ਰਿਪੋਰਟ ਲਿਖਣ ਲਈ ਮੌਕੇ ਤੇ ਕਿਹਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ।
ਵਿਦਿਆਰਥੀਆਂ ਨੂੰ ਇਸ ਲੇਖਣ ਮੁਕਾਬਲੇ ਲਈ 45 ਮਿੰਟ ਦਾ ਸਮਾਂ ਦਿੱਤਾ ਗਿਆ। ਇਸ ਮੁਕਾਬਲੇ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਨੌਹਰਾ ਨੇ ਦੱਸਿਆ ਕਿ ਪੱਤਰਕਾਰੀ ਅਤੇ ਜਨਸੰਚਾਰ ਦੇ ਵਿਦਿਆਰਥੀਆਂ ਲਈ ਆਰਥਿਕ, ਸਮਾਜਿਕ, ਸੱਭਿਆਚਾਰਕ, ਖੇਤੀਬਾੜੀ, ਵਾਤਾਵਰਨ ਆਦਿ ਖੇਤਰਾਂ ਦੀ ਜਾਣਕਾਰੀ ਦੇ ਨਾਲ ਨਾਲ ਰਾਜਨੀਤੀ ਦੀ ਜਾਣਕਾਰੀ ਹੋਣਾ ਬੇਹਦ ਲਾਜ਼ਮੀ ਹੈ ਕਿਉਂਕਿ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ ਜਿੱਥੇ ਹਰ ਤਰ੍ਹਾਂ ਦੀ ਜਾਣਕਾਰੀ ਰੱਖਣਾ ਜਰੂਰੀ ਹੈ। ਉਹਨਾਂ ਕਿਹਾ ਅੱਗੇ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਦਾ ਬੌਧਿਕ ਵਿਕਾਸ ਹੁੰਦਾ ਹੈ। ਜਿਸ ਨਾਲ ਉਹਨਾਂ ਦੀ ਸਮਝ ਵਿਕਸਿਤ ਅਤੇ ਗਿਆਨ ਵਿੱਚ ਵਾਧਾ ਹੁੰਦਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦਾ ਮਾਨਸਿਕ ਪੱਧਰ ਵੀ ਉੱਚਾ ਹੁੰਦਾ ਹੈ। ਸ਼੍ਰੀਮਤੀ ਨੌਹਰਾ ਨੇ ਇਹ ਵੀ ਦੱਸਿਆ ਕਿ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚੋਂ ਪਹਿਲੇ ਦੂਜੇ ਅਤੇ ਤੀਜੇ ਸਥਾਨ ਦੇ ਆਉਣ ਵਾਲੇ ਵਿਦਿਆਰਥੀਆਂ ਦਾ ਐਲਾਨ ਵੀ ਜਲਦ ਹੀ ਕੀਤਾ ਜਾਵੇਗਾ।
Scroll to Top