ਫਰੀਦਕੋਟ ਦੇ MLA ਗੁਰਦਿੱਤ ਸੇਖੋਂ ਦੀ ਪਾਇਲਟ ਗੱਡੀ ਦੀ ਮੋਟਰਸਾਇਕਲ ਨਾਲ ਹੋਈ ਟੱਕਰ

ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ
ਫਰੀਦਕੋਟ, 16 ਜੂਨ 2023 – ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਗੱਡੀ ਦੀ ਇੱਕ ਮੋਟਰਸਾਈਕਲ ਨਾਲ ਟੱਕਰ ਹੋ ਗਈ ਤੇ ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਪਾਇਲਟ ਗੱਡੀ ਦਾ ਡਰਾਈਵਰ ਮੌਕੇ ਤੋਂ ਹੀ ਫਰਾਰ ਹੋ ਗਿਆ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਟਾਇਮ ਪਾਇਲਟ ਗੱਡੀ ਦੇ ਨਾਲ ਨਹੀਂ ਸਨ।
ਮੋਟਰਸਾਈਕਲ ਸਵਾਰ ਪਿੰਡ ਝੋਟੀਵਾਲਾ ਦੇ ਵਸਨੀਕ ਸਨ। ਇਹ ਹਾਦਸਾ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮਚਾਕੀ ਕੋਲ ਵਾਪਰਿਆ ਹੈ। ਪਰਿਵਾਰਕ ਮੈਂਬਰਾਂ ਨੇ ਲਾਸ਼ਾਂ ਨੂੰ ਨਾਲ ਲੈਂ ਕੇ ਥਾਣਾ ਸਿਟੀ ਫਰੀਦਕੋਟ ਦੇ ਬਾਹਰ ਧਰਨਾ ਲਗਾਇਆ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਧਰਨਾ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਪਰਮਬੰਸ ਸਿੰਘ ਰੋਮਾਣਾ ਨੇ ਇੱਕ ਵੀਡੀਓ ਰਾਹੀਂ ਪਿੰਡ ਝੋਟੀਵਾਲਾ ਦੇ ਦੋ ਲੋਕਾਂ ਦੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੁਲਿਸ ਨੂੰ ਜਲਦ ਤੋਂ ਜਲਦੀ ਦੋਸ਼ੀ ਤੇ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਨੇ ਐਕਸੀਡੈਂਟ ਵਾਲੀ ਜਗ੍ਹਾ ਤੇ ਪਹੁੰਚਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਹ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨਗੇ।

Leave a Comment

Your email address will not be published. Required fields are marked *

Scroll to Top