Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:34 pm

+91 90915 01313 , +91 90916 01313

punjabbanni@gmail.com
punjabbani@yahoo.com

ਫਿਲੀਪੀਨਜ਼ ‘ਚ ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਵਿਚ ਸ਼ੋਕ

ਫਿਲੀਪੀਨਜ਼ ‘ਚ ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਵਿਚ ਸ਼ੋਕ

ਫਰੀਦਕੋਟ, 12 ਮਈ 2026 : ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿਖੇ ਰਹਿਣ ਵਾਲੀ ਇਕ ਪੰਜਾਬਣ ਦੀ ਗੋਲੀਆਂ ਮਾਰਕਤੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ, ਜਿਸਤੋ ਬਾਅਦ ਪਰਿਵਾਰ ਅੰਦਰ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ।

ਜਾਣਕਾਰੀ ਦੇ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਘਣੀਏਵਾਲਾ ਦੀ ਰਹਿਣ ਵਾਲੀ ਸੁਖਵੀਰ ਕੌਰ ਬਰਾੜ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁਖਵੀਰ ਕੌਰ ਆਪਣੇ ਪਤੀ ਇਕਬਾਲ ਸਿੰਘ ਬਰਾੜ ਨਾਲ ਕਈ ਸਾਲਾਂ ਤੋਂ ਫਿਲੀਪੀਨਜ਼ ਵਿੱਚ ਰਹਿ ਰਹੀ ਸੀ ਅਤੇ ਉੱਥੇ ਵਿੱਤੀ ਕਾਰੋਬਾਰ ਚਲਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਘਟਨਾ ਵਾਲੇ ਦਿਨ ਉਹ ਆਪਣੇ ਕਾਰੋਬਾਰ ਨਾਲ ਸੰਬੰਧਤ ਰਕਮ ਇਕੱਠੀ ਕਰਨ ਲਈ ਬਾਜ਼ਾਰ ਵੱਲ ਜਾ ਰਹੀ ਸੀ।

ਇਸ ਦੌਰਾਨ ਰਸਤੇ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਹਮਲਾ ਇੰਨਾ ਤੇਜ਼ ਅਤੇ ਅਚਾਨਕ ਸੀ ਕਿ ਉਸਨੂੰ ਬਚਾਅ ਦਾ ਕੋਈ ਮੌਕਾ ਨਹੀਂ ਮਿਲਿਆ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ, ਜਿਸਤੋ ਬਾਅਦ ਪੁਲਸ ਨੇ ਪਹੁੰਚ ਕੇ ਆਪਣੀ ਕਾਰਵਾਈ ਸ਼ੂਰੂ ਕਰ ਦਿਤੀ ਹੈ।

Scroll to Top