Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:45 pm

+91 90915 01313 , +91 90916 01313

punjabbanni@gmail.com
punjabbani@yahoo.com

ਫੈਕਟਰੀ ਵਿਚ ਗੈਸ ਲੀਕ ਕਾਰਨ ਵਾਪਰਿਆ ਹਾਦਸਾ, ਤਿੰਨ ਦੀ ਮੌਤ

ਫੈਕਟਰੀ ਵਿਚ ਗੈਸ ਲੀਕ ਕਾਰਨ ਵਾਪਰਿਆ ਹਾਦਸਾ, ਤਿੰਨ ਦੀ ਮੌਤ

ਲੁਧਿਆਣਾ, 1 ਜੂਨ 2026 : ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਇਕ ਫੈਕਟਰੀ ਅੰਦਰ ਗੈਸ ਲੀਕ ਹੋਣ ਕਾਰਨ ਇਕ ਹਾਦਸਾ ਵਾਪਰ ਗਿਆ, ਜਿਸ ਕਾਰਨ ਫੈਕਟਰੀ ਅੰਦਰ ਕੰਮ ਕਰ ਰਹੇ ਤਿੰਨ ਮਜਦੂਰਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਸੂਚਨਾ ਮਿਲਣ ਉਪਰੰਤ ਮੋਤੀ ਨਗਰ ਥਾਣੇ ਦੀ ਪੁਲਿਸ, ਐਂਬੂਲੈਂਸਾਂ ਅਤੇ ਹੋਰ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਰਾਹਤ ਅਤੇ ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਅਤੇ ਫੈਕਟਰੀ ਖਾਲੀ ਕਰਵਾਈ ਗਈ।

ਜਾਣਕਾਰੀ ਅਨੁਸਾਰ ਆਰ.ਕੇ. ਰੋਡ ਸਥਿਤ ਇੱਕ ਔਜ਼ਾਰ ਨਿਰਮਾਣ ਫੈਕਟਰੀ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਪਿਤਾ-ਪੁੱਤਰ ਵੀ ਸ਼ਾਮਲ ਹਨ, ਜਿਸ ਨਾਲ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਘਟਨਾ ਤੋਂ ਬਾਅਦ ਫੈਕਟਰੀ ਅੰਦਰ ਹਫੜਾ-ਦਫੜੀ ਮਚ ਗਈ। ਗੈਸ ਦੇ ਅਸਰ ਕਾਰਨ ਕਈ ਹੋਰ ਮਜ਼ਦੂਰ ਬੇਹੋਸ਼ ਹੋ ਗਏ, ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

Scroll to Top