Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 7:01 pm

+91 90915 01313 , +91 90916 01313

punjabbanni@gmail.com
punjabbani@yahoo.com

ਬਠਿੰਡਾ ਵਿਜੀਲੈਂਸ ਨੇ ਥਾਣਾ ਸੰਗਤ ਦੇ ਹੌਲਦਾਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਬਠਿੰਡਾ ਵਿਜੀਲੈਂਸ ਨੇ ਥਾਣਾ ਸੰਗਤ ਦੇ ਹੌਲਦਾਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਬਠਿੰਡਾ ਵਿਜੀਲੈਂਸ ਨੇ ਥਾਣਾ ਸੰਗਤ ਦੇ ਹੌਲਦਾਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਬਠਿੰਡਾ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਰੌਚਕ ਪਹਿਲੂ ਇਹ ਵੀ ਹੈ ਕਿ ਰਿਸ਼ਵਤ ਲੈਣ ਤੋਂ ਬਾਅਦ ਇਹ ਹੌਲਦਾਰ ਮੌਕੇ ਤੋਂ ਆਪਣੀ ਗੱਡੀ ਰਾਹੀਂ ਖਿਸਕਣ ਵਿੱਚ ਕਾਮਯਾਬ ਹੋ ਗਿਆ ਸੀ ਪਰ ਵਿਜੀਲੈਂਸ ਟੀਮ ਨੇ ਪਿੱਛਾ ਕਰਕੇ ਇਸ ਨੂੰ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਇਹ ਆਪਣੀ ਸਕਾਰਪੀਓ ਗੱਡੀ ਭਜਾ ਕੇ ਦੌੜਿਆ ਤਾਂ ਇਸ ਨੇ ਰਸਤੇ ਵਿੱਚ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਬਾਅਦ ਵਿੱਚ ਇਸਦੀ ਗੱਡੀ ਇੱਕ ਹੋਰ ਗੱਡੀ ਨਾਲ ਟਕਰਾ ਗਈ। ਇਸ ਦੇ ਬਾਵਜੂਦ ਵਿਜੀਲੈਂਸ ਨੇ ਇਸ ਹੌਲਦਾਰ ਦਾ ਪਿੱਛਾ ਨਾ ਛੱਡਿਆ ਅਤੇ ਅੰਤ ਨੂੰ ਗ੍ਰਿਫਤਾਰ ਕਰਨ ਵਿੱਚ ਸਫਲ ਹੋ ਗਈ। ਪਤਾ ਲੱਗਿਆ ਹੈ ਕਿ ਇਹਨਾਂ ਹਾਦਸਿਆਂ ਦੌਰਾਨ ਜਿਨ੍ਹਾਂ ਦੇ ਸੱਟਾਂ ਲੱਗੀਆਂ ਹਨ ਜਾਂ ਫਿਰ ਕੋਈ ਹੋਰ ਨੁਕਸਾਨ ਹੋਇਆ ਹੈ ਉਸ ਲਈ ਪੁਲਿਸ ਵੱਖਰੇ ਤੌਰ ਤੇ ਕਾਰਵਾਈ ਕਰ ਸਕਦੀ ਹੈ ਪਰ ਇਸ ਸਬੰਧੀ ਪੁਸ਼ਟੀ ਨਹੀਂ ਹੋ ਸਕੀ ਹੈ । ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਥਰਾਲਾ ਵਾਸੀ ਜਗਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦਾ ਦੋਸਤ ਇੱਕ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਉਸਦੀ ਪਤਨੀ ਦਾ ਨਾਮ ਵੀ ਕੇਸ ਵਿੱਚ ਸ਼ਾਮਲ ਕਰਨ ਦੀ ਧਮਕੀ ਦਿੱਤੀ ਅਤੇ ਉਸ ਨੂੰ ਕੇਸ ਵਿੱਚ ਨਾਮਜ਼ਦ ਨਾ ਕਰਨ ਲਈ 1,50,000 ਰੁਪਏ ਦੀ ਮੰਗ ਕੀਤੀ ਸੀ, ਪਰ ਸੌਦਾ 70000 ਰੁਪਏ ਵਿੱਚ ਤੈਅ ਹੋਇਆ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।

Scroll to Top