Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:25 am

+91 90915 01313 , +91 90916 01313

punjabbanni@gmail.com
punjabbani@yahoo.com

ਬਦਮਾਸ਼ਾਂ ਵੱਲੋਂ ਦੋ ਮਹਿਲਾਵਾਂ ਦਾ ਬੇਰਹਿਮੀ ਨਾਲ ਕਤਲ, ਮੌਕੇ ਤੇ ਮ੍ਰਿਤਕ ਦੇਹਾਂ ਉੱਤੇ ਪੈਟਰੋਲ ਪਾ ਕੇ ਅੱਗ ਲਾ ਦਿੰਦੇ ਹਨ

ਬਦਮਾਸ਼ਾਂ ਵੱਲੋਂ ਦੋ ਮਹਿਲਾਵਾਂ ਦਾ ਬੇਰਹਿਮੀ ਨਾਲ ਕਤਲ, ਮੌਕੇ ਤੇ ਮ੍ਰਿਤਕ ਦੇਹਾਂ ਉੱਤੇ ਪੈਟਰੋਲ ਪਾ ਕੇ ਅੱਗ ਲਾ ਦਿੰਦੇ ਹਨ

ਬਦਮਾਸ਼ਾਂ ਵੱਲੋਂ ਦੋ ਮਹਿਲਾਵਾਂ ਦਾ ਬੇਰਹਿਮੀ ਨਾਲ ਕਤਲ, ਮੌਕੇ ਤੇ ਮ੍ਰਿਤਕ ਦੇਹਾਂ ਉੱਤੇ ਪੈਟਰੋਲ ਪਾ ਕੇ ਅੱਗ ਲਾ ਦਿੰਦੇ ਹਨ
ਜਲੰਧਰ, 17 Oct : ਜਲੰਧਰ ਦੇ ਰਾਮਾ ਮੰਡੀ ਦੇ ਏਰੀਏ ਦੇ ਸਥਿਤ ਪਤਾਰਾ ਥਾਣੇ ਦੇ ਅਧੀਨ ਦੇ ਅਮਰ ਐਵਨਿਊ ’ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਬਦਮਾਸ਼ਾਂ ਵੱਲੋਂ ਦੋ ਮਹਿਲਾਵਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਿਕ ਦੋ ਅਣਪਛਾਤੇ ਮੁੰਡਿਆਂ ਵੱਲੋਂ ਘਰ ਦੇ ਅੰਦਰ ਵੜ ਕੇ ਮਾਂ ਰੰਜੀਤ ਕੌਰ ਅਤੇ ਧੀ ਗੁਰਪ੍ਰੀਤ ਕੌਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਲਾਕੇ ’ਚ ਇਸ ਮਾਮਲੇ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਦੱਸ ਦਈਏ ਕਿ ਮ੍ਰਿਤਕਾ ਦੇ ਪਤੀ ਨੇ ਆਪਣੇ ਅਮਰੀਕਾ ਰਹਿੰਦੇ ਜਵਾਈ ’ਤੇ ਕਤਲ ਕਰਨ ਦੇ ਇਲਜ਼ਾਮ ਲਗਾਏ ਹਨ। ਦੱਸ ਦਈਏ ਕਿ ਮੌਕੇ ’ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾ ਰਣਜੀਤ ਕੌਰ ਦੇ ਪਤੀ ਜਗਤਾਰ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਜਵਾਈ ਜਸਪ੍ਰੀਤ ਸਿੰਘ ਜੱਸਾ ਜੋ ਕਿ ਅਮਰੀਕਾ ਦੇ ਵਿੱਚ ਰਹਿੰਦਾ ਹੈ ਉਹ ਪਿਛਲੇ ਲੰਬੇ ਸਮੇਂ ਤੋਂ ਜਿਹੜਾ ਕਿ ਉਹ ਧਮਕੀਆਂ ਦਿੰਦਾ ਆ ਰਿਹਾ ਸੀ ਕਿ ਉਹ ਉਹਨਾਂ ਨੂੰ ਜਾਨੋ ਮਾਰ ਦੇਵੇਗਾ। ਜਿਸਦੇ ਚੱਲਦੇ ਹੀ ਅੱਜ ਜਲੰਧਰ ਉਨਾਂ ਦੇ ਗ੍ਰਹਿਸਥਾਨ ਵਿਖੇ ਦੋ ਅਣਪਛਾਤੇ ਮੁੰਡੇ ਆਉਂਦੇ ਹਨ ਘਰ ਦੇ ਅੰਦਰ ਦਾਖਲ ਹੁੰਦੇ ਹਨ ਬਜ਼ੁਰਗ ਰੰਜੀਤ ਕੌਰ ਅਤੇ ਧੀ ਗੁਰਪ੍ਰੀਤ ਕੌਰ ਨੂੰ ਗੋਲੀਆਂ ਮਾਰ ਕੇ ਉਸ ਤੋਂ ਬਾਅਦ ਮੌਕੇ ਤੇ ਮ੍ਰਿਤਕ ਦੇਹਾਂ ਉੱਤੇ ਪੈਟਰੋਲ ਪਾ ਕੇ ਅੱਗ ਲਾ ਦਿੰਦੇ ਹਨ।
ਜਗਤਾਰ ਸਿੰਘ ਦਾ ਕਹਿਣਾ ਹੈ ਕਿ “ਉਨ੍ਹਾਂ ਨੂੰ ਗੁਆਂਢੀਆਂ ਦਾ ਫੋਨ ਆਇਆ ਕਿ ਤੁਹਾਡੇ ਘਰ ਦੇ ਵਿੱਚ ਅੱਗ ਲੱਗੀ ਹੈ। ਜਦੋਂ ਮੈਂ ਮੌਕੇ ਤੇ ਆ ਕੇ ਦੇਖਦਾ ਤਾਂ ਰੰਜੀਤ ਕੌਰ ਅਤੇ ਧੀ ਗੁਰਪ੍ਰੀਤ ਕੌਰ ਨੂੰ ਅੱਗ ਲੱਗੀ ਹੁੰਦੀ ਹੈ ਤੇ ਜਿਸ ਤੋਂ ਬਾਅਦ ਅੱਗ ਨੂੰ ਬੁਝਾਇਆ ਗਿਆ ਅਤੇ ਤਫਤੀਸ਼ ਕੀਤੀ ਜਾਂਦੀ ਹੈ ਤੇ ਪਹਿਲੀ ਜਾਣਕਾਰੀ ਅਨੁਸਾਰ ਇਹੀ ਗੱਲ ਸਾਹਮਣੇ ਆਈ ਹੈ ਕਿ ਗੋਲੀਆਂ ਮਾਰ ਕੇ ਅੱਗ ਲਾਉਣ ਦਾ ਮਕਸਦ ਇਹੀ ਸੀ ਕਿ ਲੱਗੇ ਕਿ ਇੱਥੇ ਘਰ ਦੇ ਵਿੱਚ ਅੱਗ ਲੱਗੀ ਅਤੇ ਦੋਨਾਂ ਦੀ ਮੌਤ ਹੋਈ”।
ਮਾਮਲੇ ਦੀ ਜਾਂਚ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋ ਮਹਿਲਾਵਾਂ ਦਾ ਬਦਮਾਸ਼ਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਇਸ ਤੋਂ ਬਾਅਦ ਬਜ਼ੁਰਗ ਮਹਿਲਾ ਦੀ ਮ੍ਰਿਤਕ ਦੇਹ ਨੂੰ ਸਾੜਨ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। ਬਜ਼ੁਰਗ ਮਹਿਲਾ ਦੇ ਪਤੀ ਨੇ ਆਪਣੀ ਜਵਾਈ ’ਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਦੇ ਇਲਜ਼ਾਮ ਲਗਾਏ ਹਨ। ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।

Scroll to Top