Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 6:57 pm

+91 90915 01313 , +91 90916 01313

punjabbanni@gmail.com
punjabbani@yahoo.com

ਬਰਮਿੰਘਮ ਦੀਆਂ ਸੰਗਤਾਂ ਵੱਲੋਂ ਬਾਬਾ ਬਲਬੀਰ ਸਿੰਘ ਦਾ ਇੰਗਲੈਂਡ ਏਅਰਪੋਰਟ ਤੇ ਜੈਕਾਰਿਆਂ ਨਾਲ ਭਰਵਾਂ ਸਵਾਗਤ

ਬਰਮਿੰਘਮ ਦੀਆਂ ਸੰਗਤਾਂ ਵੱਲੋਂ ਬਾਬਾ ਬਲਬੀਰ ਸਿੰਘ ਦਾ ਇੰਗਲੈਂਡ ਏਅਰਪੋਰਟ ਤੇ ਜੈਕਾਰਿਆਂ ਨਾਲ ਭਰਵਾਂ ਸਵਾਗਤ

ਅੰਮ੍ਰਿਤਸਰ, 21 ਅਗਸਤ : ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇਸ਼ ਵਿਦੇਸ਼ ਵਿੱਚ ਧਰਮ ਪ੍ਰਚਾਰ ਪ੍ਰਸਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਅੱਜ ਬਰਮਿੰਘਮ ਏਅਰਪੋਰਟ ਇੰਗਲੈਂਡ ਵਿਖੇ ਬੁੱਢਾ ਦਲ ਦੇ ਕੋਲ ਸਿੱਖ ਗੁਰੂਆਂ, ਸਾਹਿਬਜ਼ਾਦਿਆਂ, ਗੁਰੂ ਮਹਿਲਾਂ ਅਤੇ ਸਿੱਖ ਜਰਨੈਲਾਂ ਦੇ ਪੁਰਾਤਨ ਇਤਿਹਾਸਿਕ ਸ਼ਸਤ੍ਰਾਂ ਸਮੇਤ ਪੁਜੇ। ਏਅਰਪੋਰਟ ਤੇ ਪੁੱਜਣ ਤੇ ਉਨ੍ਹਾਂ ਦਾ ਇੰਗਲੈਂਡ ਦੀ ਸਥਾਨਕ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਅਤੇ ਸਿਰਪਾਓ ਨਾਲ ਭਰਵਾ ਨਿੱਘਾ ਸੁਆਗਤ ਕੀਤਾ ਅਤੇ ਜੀ ਆਇਆ ਕਿਹਾ ਗਿਆ।

ਬੁੱਢਾ ਦਲ ਦੇ ਮੈਨੇਜਰ ਸ. ਪਰਮਜੀਤ ਸਿੰਘ ਬਾਜਵਾ ਨੇ ਦਸਿਆ ਕਿ ਇੰਗਲੈਂਡ ਦੀ ਧਰਤੀ ਤੇ ਪਹੁੰਚੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਵੱਲੋਂ ਜਥੇਦਾਰ ਬਾਬਾ ਬਲਬੀਰ ਸਿੰਘ ਜਥੇ ਸਮੇਤ ਯੂ.ਕੇ. ਦੇ ਵੱਖ-ਵੱਖ ਪ੍ਰਮੁੱਖ ਸ਼ਹਿਰਾਂ ਜਿਵੇਂ ਕਿ ਲੰਡਨ, ਬਰਮਿੰਘਮ, ਲੀਡਜ਼, ਮਾਨਚੈਸਟਰ ਅਤੇ ਵੈਸਟ ਮਿਡਲੈਂਡਜ਼ ਦੇ ਗੁਰਦੁਆਰਾ ਸਾਹਿਬਾਨ ਵਿੱਚ ਗੁਰੂ ਸਾਹਿਬਾਨ ਅਤੇ ਮਹਾਨ ਸ਼ਹੀਦ ਸਿੰਘਾਂ ਦੇ ਪਵਿੱਤਰ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਉਣਗੇ ਅਤੇ ਉਨ੍ਹਾਂ ਨਾਲ ਸਬੰਧਿਤ ਇਤਿਹਾਸਕ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ।

Scroll to Top