Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 11:16 am

+91 90915 01313 , +91 90916 01313

punjabbanni@gmail.com
punjabbani@yahoo.com

ਬਲਤੇਜ ਪੰਨੂ ਨੇ ਬਾਰਾਂਦਰੀ ਬਾਗ ' ਚ ਫਲਾਵਰ ਅਤੇ ਫੂਡ ਫੈਸਟੀਵਲ ਦਾ ਕੀਤਾ ਉਦਘਾਟਨ 

ਬਲਤੇਜ ਪੰਨੂ ਨੇ ਬਾਰਾਂਦਰੀ ਬਾਗ ' ਚ ਫਲਾਵਰ ਅਤੇ ਫੂਡ ਫੈਸਟੀਵਲ ਦਾ ਕੀਤਾ ਉਦਘਾਟਨ 

ਪਟਿਆਲਾ 18 ਫਰਵਰੀ : ਪਟਿਆਲਾ ਦੇ ਇਤਿਹਾਸਕ ਬਾਰਾਂਦਰੀ ਬਾਗ ਵਿੱਚ ਹੋਰਟੀਕਲਚਰ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਸਲਾਨਾ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ (ਮੀਡੀਆ ਐਡਵਾਈਜ਼ਰ ) ਸ੍ਰੀ ਬਲਤੇਜ ਪੰਨੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਫੈਸਟੀਵਲ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਪਟਿਆਲਵੀਆਂ ਨੇ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਸਮਾਗਮ ਨੂੰ ਕਾਮਯਾਬ ਬਣਾਇਆ।
  ਸ੍ਰੀ ਬਲਤੇਜ ਪੰਨੂ ਨੇ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਬਾਗਬਾਨੀ ਪ੍ਰੇਮੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਓਹਨਾ ਕਿਹਾ ਕਿ ਪਟਿਆਲਾ ਬਾਗਾਂ ਤੇ ਰਾਗਾਂ ਦਾ ਸ਼ਹਿਰ ਹੈ ਅਤੇ ਇਸ ਦੀ ਵਿਰਾਸਤ ਸਾਡੀ ਸਾਂਝੀ ਜਾਇਦਾਦ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੀ ਜੁੰਮੇਵਾਰੀ ਸਮਝਦਿਆਂ ਇਸ ਹੈਰੀਟੇਜ ਨੂੰ ਬਚਾਉਣ ਵਿੱਚ ਯੋਗਦਾਨ ਪਾਏ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਵੇਰ ਦੀ ਸੈਰ ਲਈ ਬਾਗਾਂ ਵਿੱਚ ਆਉਣ ਅਤੇ ਸਾਫ਼-ਸੁਥਰਾ ਮਾਹੌਲ ਬਣਾਈ ਰੱਖਣ ਦੀ ਅਪੀਲ ਵੀ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀ ਹਰਿਆਵਲੀ ਅਤੇ ਵਿਰਾਸਤੀ ਸਥਾਨਾਂ ਦੀ ਸੰਭਾਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਾਲਾਨਾ ਫੈਸਟੀਵਲ ਨਾ ਸਿਰਫ਼ ਪ੍ਰਕਿਰਤੀ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ, ਸਗੋਂ ਸਥਾਨਕ ਕਲਾਕਾਰਾਂ ਅਤੇ ਵਪਾਰੀਆਂ ਨੂੰ ਵੀ ਮੰਚ ਪ੍ਰਦਾਨ ਕਰਦੇ ਹਨ।
ਫੈਸਟੀਵਲ ਦੇ ਨੋਡਲ ਅਫ਼ਸਰ ਜਸ਼ਨਪ੍ਰੀਤ ਕੌਰ ਗਿੱਲ ਨੇ ਸਮਾਗਮ ਦੀ ਸਫਲਤਾ ਲਈ ਸਾਰੇ ਵਿਭਾਗਾਂ, ਸਹਿਯੋਗੀਆਂ ਅਤੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਉਤਸ਼ਾਹ ਅਤੇ ਸਹਿਯੋਗ ਨਾਲ ਹੀ ਇਸ ਤਰ੍ਹਾਂ ਦੇ ਆਯੋਜਨ ਸੰਭਵ ਹੋ ਸਕਦੇ ਹਨ।
ਹੋਰਟੀਕਲਚਰ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਦੌਰਾਨ ਕੱਟ ਫਲਾਵਰ, ਫਲਾਵਰ ਪੋਟਸ ਅਤੇ ਕੈਕਟਸ ਅਤੇ ਬੋਨਸਾਈ ਆਦਿ ਦੇ ਮੁਕਾਬਲੇ ਕਰਵਾਏ ਗਏ ।ਉਹਨਾਂ ਦੱਸਿਆ ਕਿ ਮੇਲੇ ਵਿੱਚ 20 ਫੂਡ ਦੀਆਂ ਸਟਾਲਾਂ ਅਤੇ 25 ਓਰਗੈਨਿਕ ਸਟਾਲਾਂ ਅਤੇ ਦੋ ਹਜਾਰ ਫੁੱਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ । ਉਹਨਾਂ ਦੱਸਿਆ ਕਿ 25 ਜੇਤੂ ਉਮੀਦਵਾਰਾਂ ਨੂੰ ਇਨਾਮ ਵੀ ਵੰਡੇ ।
 ਇਹ ਸਾਲਾਨਾ ਫੁੱਲ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਪਟਿਆਲਾ ਦੀ ਵਿਰਾਸਤ, ਹਰਿਆਵਲੀ ਅਤੇ ਸੱਭਿਆਚਾਰਕ ਰੰਗਤ ਨੂੰ ਉਜਾਗਰ ਕਰਨ ਵਾਲਾ ਯਾਦਗਾਰ ਸਮਾਗਮ ਸਾਬਤ ਹੋਇਆ। ਸ਼ਹਿਰ ਵਾਸੀਆਂ ਦੀ ਭਾਰੀ ਹਾਜ਼ਰੀ ਨੇ ਇਹ ਦਰਸਾ ਦਿੱਤਾ ਕਿ ਪਟਿਆਲਾ ਆਪਣੇ ਇਤਿਹਾਸਕ ਬਾਗਾਂ ਅਤੇ ਵਿਰਾਸਤ ਨਾਲ ਗਹਿਰਾ ਪਿਆਰ ਰੱਖਦਾ ਹੈ ਅਤੇ ਉਨ੍ਹਾਂ ਦੀ ਸੰਭਾਲ ਲਈ ਸਦਾ ਤਤਪਰ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)ਸਿਮਰਪ੍ਰੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਯੂਡੀ) ਇਸਮਤ ਵਿਜੈ ਸਿੰਘ , ਐਸ ਡੀ ਐਮ ਹਰਜੋਤ ਕੌਰ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਿਆਲਵੀ ਮੌਜੂਦ ਸਨ।
Scroll to Top