ਬਲਾਕ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਪਟਿਆਲਾ, 26 ਅਗਸਤ 2025 – ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲਾ ਸਿੱਖਿਆ ਅਫਸਰ ਪਟਿਆਲਾ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ (ਐਲੀ. ਸਿੱਖਿਆ) ਮਨਵਿੰਦਰ ਕੌਰ ਭੁੱਲਰ ਦੀ ਰਹਿਨੁਮਾਈ ਹੇਠ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਪਟਿਆਲਾ-2 ਦੇ ਸੈਮੀਨਾਰ ਹਾਲ ਵਿਖੇ ਪੰਜਾਬੀ ਦੇ ਪ੍ਰਮੁੱਖ
ਕਵੀ ਸ਼ਿਵ ਕੁਮਾਰ ਬਟਾਲਵੀ ਜੀ ਦੇ ਜਨਮ ਦਿਨ ਨੂੰ ਸਮਰਪਿਤ ਬਲਾਕ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬਲਾਕ ਅਧੀਨ ਪੈਂਦੇ ਅੱਠ ਕਲਸਟਰਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਨੇ ਭਾਗ ਲਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੰਜਾਬੀ ਦੇ ਪ੍ਰਮੁੱਖ ਕਵੀ ਸ਼ਿਵ ਕੁਮਾਰ ਬਟਾਲਵੀ ਜੀ ਦੇ ਜਨਮ ਦਿਨ ਨੂੰ ਸਮਰਪਿਤ ਬਲਾਕ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਆਯੋਜਿਤ ਕੀਤੇ ਗਏ। ਜਿੰਨਾ ਵਿੱਚ ਵੱਖ-ਵੱਖ ਕਲੱਸਟਰਾਂ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ।
ਉਹਨਾਂ ਆਖਿਆ ਕਿ ਇਸ ਕਵਿਤਾ ਉਚਾਰਨ ਮੁਕਾਬਲੇ ਵਿੱਚ ਮਲਟੀਪਰਪਜ਼ ਕਲਸਟਰ ਦੀ ਵਿਦਿਆਰਥਣ ਏਕਮਪ੍ਰੀਤ ਕੌਰ ਨੇ ਪਹਿਲਾ ਸਥਾਨ, ਵਿਕਟੋਰੀਆ ਕਲਸਟਰ ਦੇ ਵਿਦਿਆਰਥੀ ਕੇਸ਼ਵ ਰਾਜ ਨੇ ਦੂਜਾ ਸਥਾਨ ਜਦ ਕਿ ਤੀਜਾ ਸਥਾਨ ਵੀ ਵਿਕਟੋਰੀਆ ਕਲੱਸਟਰ ਦੀ ਵਿਦਿਆਰਥਣ ਸ਼ਾਇਨਾ ਨੇ ਹਾਸਲ ਕੀਤਾ। ਅਧਿਕਾਰੀ ਪ੍ਰਿਥੀ ਸਿੰਘ ਨੇ ਅੱਗੇ ਦੱਸਿਆ ਕਿ ਬਲਾਕ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਵਿੱਚ ਚੁਣੇ ਗਏ ਵਿਦਿਆਰਥੀ ਅੱਗੇ ਜ਼ਿਲਾ ਪੱਧਰ ‘ਤੇ ਹੋਣ ਵਾਲੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਭਾਗ ਲੈਣਗੇ। ਇਨਾਂ ਕਵਿਤਾਵਾਂ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਵੱਡੇ ਪੱਧਰ ‘ਤੇ ਕੈਸ਼ ਇਨਾਮ ਰੱਖੇ ਗਏ ਹਨ ਜਿਸ ਨਾਲ ਵਿਦਿਆਰਥੀਆਂ ਦਾ ਹੌਸਲਾ ਵਧੇਗਾ।
ਇਸ ਕਵਿਤਾ ਉਚਾਰਨ ਮੁਕਾਬਲੇ ਵਿੱਚ ਜੱਜ ਦੀ ਭੂਮਿਕਾ ਅਧਿਆਪਕਾ ਅਮਨਦੀਪ ਕੌਰ, ਅਧਿਆਪਕਾ ਗੁਰਦੀਪ ਕੌਰ, ਅਧਿਆਪਕ ਪੁਸ਼ਪ ਕੁਮਾਰ ਅਤੇ ਅਧਿਆਪਕ ਤਰਵਿੰਦਰ ਸਿੰਘ ਨੇ ਬਾਖੂਬੀ ਨਿਭਾਈ। ਇਸ ਦੌਰਾਨ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਇਥੋਂ ਇਸ ਮੌਕੇ ਬਲਾਕ ਪਟਿਆਲਾ-2 ਦੇ ਬਲਾਕ ਰਿਸੋਰਸ ਕੋਆਰਡੀਨੇਟਰ ਹਰਪ੍ਰੀਤ ਸਿੰਘ, ਸੈਂਟਰ ਹੈਡ ਟੀਚਰ ਵਿਕਟੋਰੀਆ ਬਿੰਦੂ ਬਾਲਾ, ਸੈਂਟਰ ਹੈਡ ਟੀਚਰ ਘਾਸ ਮੰਡੀ ਅਮਨਦੀਪ ਕੌਰ ਅਤੇ ਸੈਂਟਰ ਹੈਡ ਟੀਚਰ ਮਲਟੀਪਰਪਜ਼ ਭੁਪਿੰਦਰ ਸਿੰਘ, ਬਲਾਕ ਮੀਡੀਆ ਕੁਆਰਡੀਨੇਟਰ ਸੁਖਜੀਤ ਸਿੰਘ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top