ਬੇਅਦਬੀ ਕਾਨੂੰਨ : “ਕਿਸੇ ਦਬਾਅ ਹੇਠ ਨਹੀਂ ਆਵਾਂਗੇ” : ਮੁੱਖ ਮੰਤਰੀ ਭਗਵੰਤ ਮਾਨ

ਸੰਗਰੂਰ, 9 ਮਈ 2026 : ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਜਿਥੇ ਭਾਜਪਾ ਉਪਰ ਨਿਸਾ਼ਨਾ ਸਾਧਿਆ ਹੈ, ਉਥੇ ਉਨਾ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਕਿਸੇ ਵੀ ਹਾਲਤ ਵਿੱਚ ਇਹ ਕਾਨੂੰਨ ਵਾਪਸ ਨਹੀਂ ਲਏਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਹਰ ਕੋਈ ਆਪਣੀ ਰਾਏ ਦੇ ਸਕਦਾ ਹੈ, ਪਰ ਜਿਨ੍ਹਾਂ ‘ਤੇ ਪਹਿਲਾਂ ਹੀ ਬੇਅਦਬੀ ਮਾਮਲਿਆਂ ਨੂੰ ਲੈ ਕੇ ਸਵਾਲ ਉੱਠਦੇ ਰਹੇ ਹਨ, ਉਨ੍ਹਾਂ ਨੂੰ ਇਸ ‘ਤੇ ਬੋਲਣ ਦਾ ਨੈਤਿਕ ਅਧਿਕਾਰ ਨਹੀਂ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੱਛਮੀ ਬੰਗਾਲ ਦੀ ਸਿਆਸੀ ਸਥਿਤੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਪਾਰਟੀ ਡਰ ਅਤੇ ਦਬਾਅ ਦੀ ਰਾਜਨੀਤੀ ਰਾਹੀਂ ਚੋਣੀ ਮਾਹੌਲ ਤਿਆਰ ਕਰਦੀ ਹੈ।

ਭਗਵੰਤ ਮਾਨ ਨੇ ਚੇਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਪੰਜਾਬ ਦੀ ਧਰਤੀ ਭਾਈਚਾਰੇ ਅਤੇ ਆਪਸੀ ਸਾਂਝ ਦੀ ਮਿਸਾਲ ਹੈ, ਜਿੱਥੇ ਨਫ਼ਰਤ ਦੀ ਰਾਜਨੀਤੀ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹਰ ਸਾਜ਼ਿਸ਼ ਦਾ ਡਟ ਕੇ ਮੁਕਾਬਲਾ ਕਰਨ ਲਈ ਤਿਆਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਭੇਜੇ ਜਾਣ ਵਾਲੇ ਮਾਣਹਾਨੀ ਨੋਟਿਸਾਂ ਤੋਂ ਉਨ੍ਹਾਂ ਦੀ ਸਰਕਾਰ ਡਰਨ ਵਾਲੀ ਨਹੀਂ।

Scroll to Top