ਬੰਬੇ ਹਾਈਕੋਰਟ ਦੇ ਨਿਰਦੇਸ਼ਾਂ ਉਪਰੰਤ ਮੁੜ ਬਹਾਲ ਹੋਇਆ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕੀ ਬੋਰਡ
ਦਿੱਲੀ, 29 ਅਕਤੂਬਰ 2026 : ਬੰਬੇ ਹਾਈਕੋਰਟ ਦੇ ਆਏ ਨਿਰਦੇਸ਼ਾਂ ਉਪਰੰਤ ਹੁਣ ਮਹਾਰਾਸ਼ਟਰ ਦੀ ਸਰਕਾਰ ਵਲੋ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲ ਨਗਰ ਸਾਹਿਬ ਦੇ ਬੋਰਡ ਨੂੰ ਮੁੜ ਬਹਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਜਾਣਕਾਰੀ ਦੇ ਅਨੁਸਾਰ ਇਸ ਦੇ ਨਾਲ ਹੀ ਸਾਲ 2022 ਵਿੱਚ ਬੋਰਡ ਭੰਗ ਕੀਤੇ ਜਾਣ ਤੋਂ ਬਾਅਦ ਸਰਕਾਰੀ ਪ੍ਰਸ਼ਾਸਕ ਰਾਹੀਂ ਚਲਾਏ ਜਾ ਰਹੇ ਪ੍ਰਬੰਧ ਦਾ ਦੌਰ ਵੀ ਖ਼ਤਮ ਹੋ ਗਿਆ ਹੈ ਕਿਉਕਿ ਬੰਬੇ ਹਾਈ ਕੋਰਟ ਦੇ ਨਿਰਦੇਸ਼ਾਂ ਮਗਰੋਂ ਮਹਾਰਾਸ਼ਟਰ ਸਰਕਾਰ ਨੇ ਬੰਬੇ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਨੂੰ ਮੁੜ ਬਹਾਲ ਕਰ ਦਿੱਤਾ ਹੈ।
ਬੰਬੇ ਹਾਈ ਕੋਰਟ ਦੇ ਔਰੰਗਾਬਾਦ ਬੈਂਚ ਨੇ ਮਹਾਰਾਸ਼ਟਰ ਸਰਕਾਰ ਨੂੰ 28 ਅਕਤੂਬਰ ਤੱਕ ਬੋਰਡ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਹੁਕਮਾਂ ਦੀ ਪਾਲਣਾ ਨਾ ਹੋਣ ਦੀ ਸੂਰਤ ਵਿੱਚ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ ਸੀ, ਜਿਸਤੋ ਬਾਅਦ ਹੁਣ ਬੋਰਡਾਂ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ।