Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:01 pm

+91 90915 01313 , +91 90916 01313

punjabbanni@gmail.com
punjabbani@yahoo.com

ਬੱਸ ਸਟੈਂਡਾਂ ਨੂੰ ਵਿਕਸਿਤ ਕਰਕੇ ਵੱਧ ਤੋਂ ਵੱਧ ਆਮਦਨ ਪ੍ਰਾਪਤ ਕਰਨ ਦਾ ਟੀਚਾ - ਐਡਵੋਕੇਟ ਜੁਨੇਜਾ

ਬੱਸ ਸਟੈਂਡਾਂ ਨੂੰ ਵਿਕਸਿਤ ਕਰਕੇ ਵੱਧ ਤੋਂ ਵੱਧ ਆਮਦਨ ਪ੍ਰਾਪਤ ਕਰਨ ਦਾ ਟੀਚਾ - ਐਡਵੋਕੇਟ ਜੁਨੇਜਾ

ਪਟਿਆਲਾ, 1 ਜੂਨ : ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਐਮ.ਡੀ  ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਬੱਸ ਸਟੈਂਡਾਂ ਦੀ ਨੁਹਾਰ ਸੁਧਾਰਣ ਅਤੇ ਇਹਨਾਂ ਨੂੰ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ ਲਈ ਤਜਵੀਜ਼ਾਂ ‘ਤੇ ਵਿਚਾਰ ਕਰਨ ਲਈ ਕੰਸਲਟੈਂਟ ਏਜੰਸੀ ਨਾਲ ਬੈਠਕ ਕੀਤੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਪੀ.ਆਰ.ਟੀ.ਸੀ ਦੇ ਨਵੇਂ ਅਤੇ ਪੁਰਾਣੇ ਬੱਸ ਸਟੈਂਡਾਂ ਦਾ ਆਧੁਨਿਕੀਕਰਨ ਅਤੇ ਇਨ੍ਹਾਂ ਨੂੰ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ ਸਬੰਧੀ ਕੰਸਲਟੈਂਟ ਵੱਲੋਂ ਤਿਆਰ ਕੀਤੀ ਤਜਵੀਜਾਂ ਨੂੰ ਘੋਖਣਾ ਸੀ। ਉਨ੍ਹਾਂ ਦੱਸਿਆ ਕਿ ਐਮ.ਡੀ ਮਨੀਸ਼ਾ ਰਾਣਾ ਨੇ ਤਜਵੀਜਾਂ ਵਿੱਚ ਕੁਝ ਸੁਝਾਅ ਦਿੰਦਿਆਂ ਇਹਨਾਂ ਨੂੰ ਤਜਵੀਜਾਂ ਵਿੱਚ ਸ਼ਾਮਿਲ ਕਰਨ ਲਈ ਕਿਹਾ ਗਿਆ ਤਾਂ ਜੋ ਪੀ.ਆਰ.ਟੀ.ਸੀ ਨੂੰ ਇਹਨਾਂ ਬੱਸ ਸਟੈਂਡਾਂ ਨੂੰ ਵਿਕਸਿਤ ਕਰਨ ਉਪਰੰਤ ਵੱਧ ਤੋਂ ਵੱਧ ਆਮਦਨ ਪ੍ਰਾਪਤ ਹੋ ਸਕੇ।

ਚੇਅਰਮੈਨ ਹਰਪਾਲ ਜੁਨੇਜਾ ਨੇ ਕੰਸਲਟੈਂਟ ਨੂੰ ਪੀ.ਆਰ.ਟੀ.ਸੀ ਦੇ ਪਟਿਆਲਾ ਵਿਖੇ ਪੁਰਾਣੇ ਬੱਸ ਸਟੈਂਡ ਸਬੰਧੀ ਦਿੱਤੀ ਤਜਵੀਜ ਉੱਪਰ ਢੁਕਵਾਂ ਫੈਸਲਾ ਜਲਦ ਤੋਂ ਜਲਦ ਲੈਣ ਕਿਹਾ ਤਾਂ ਜੋ ਪੀ.ਆਰ.ਟੀ.ਸੀ ਵੱਲੋ ਪੁਰਾਣੇ ਬੱਸ ਸਟੈਂਡ ਪਟਿਆਲਾ ਤੋਂ ਸਵਾਰੀਆਂ ਨੂੰ ਸਫ਼ਰ ਲਈ  ਹੋਰ ਵੀ ਵਧੀਆ ਸਹੂਲਤਾਂ ਮੁਹੱਈਆ ਕਰਵਾਈਆ ਜਾ ਸਕਣ।

ਇਸ ਮੀਟਿੰਗ ਵਿੱਚ ਐਮ.ਡੀ ਮਨੀਸ਼ਾ ਰਾਣਾ ਕੰਸਲਟੈਂਟ ਨਾਲ ਤਜਵੀਜ਼ਾਂ ‘ਤੇ ਹੋਏ ਵਿਚਾਰ ਵਟਾਂਦਰੇ ਅਨੁਸਾਰ ਮੁੜ੍ਹ ਸੋਧੀਆਂ ਤਜਵੀਜ਼ਾਂ ਜਲਦ ਤਿਆਰ ਕਰਨ ਲਈ ਕਿਹਾ ਗਿਆ ਤਾਂ ਜੋ ਇਹਨਾਂ ਉੱਪਰ ਬਣਦੀ ਅਗਲੀ ਕਾਰਵਾਈ ਆਰੰਭੀ ਜਾ ਸਕੇ।

ਇਸ ਮੀਟਿੰਗ ਵਿੱਚ ਮੈਸਰਜ ਅਰਨੈਸਟ ਐਂਡ ਯੰਗ ਵੱਲੋ ਡਾਇਰੈਕਟਰ ਅਰੁਣ ਤੁਲੀ , ਪੀ.ਆਰ.ਟੀ.ਸੀ ਦੇ ਮੁੱਖ ਲੇਖਾ ਅਫ਼ਸਰ  ਗੀਤਾਜਲੀ, ਇੰਜ: ਜਤਿੰਦਰਪਾਲ ਸਿੰਘ ਗਰੇਵਾਲ, ਮਨਿੰਦਰਪਾਲ ਸਿੰਘ ਸਿੱਧੂ ਸੀਨੀਅਰ ਕਾਨੂੰਨੀ ਸਲਾਹਕਾਰ ਅਤੇ ਹੋਰ ਅਧਿਕਾਰੀ ਸ਼ਾਮਿਲ ਹੋਏ।

Scroll to Top