Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 12:37 am

+91 90915 01313 , +91 90916 01313

punjabbanni@gmail.com
punjabbani@yahoo.com

ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਫਗਵਾੜਾ; 14 ਅਗਸਤ : ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ ਜ਼ਿਲ੍ਹੇ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਜ਼ਾਰਾਂ ਸ਼ਰਧਾਲੂਆਂ ਦੇ ਇਕੱਠ ਵਿੱਚ “ਹਰ ਹਰ ਮਹਾਦੇਵ” ਅਤੇ “ਬਮ ਬਮ ਭੋਲੇ” ਦੇ ਜੈਕਾਰੇ ਗੂੰਜ ਉੱਠੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਜ਼ੁਰਗ ਮਾਪਿਆਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਆਪ ਨੂੰ ਆਧੁਨਿਕ ਯੁੱਗ ਦਾ ਸਰਵਣ ਪੁੱਤਰ ਸਾਬਤ ਕੀਤਾ ਹੈ, ਜੋ ਸੂਬੇ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ।

‘ਆਪ’ ਸੁਪਰੀਮੋ ਨੇ ਪੰਜਾਬ ਦੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੁੱਤਰ ਭਗਵੰਤ ਸਿੰਘ ਮਾਨ ‘ਤੇ ਆਸ਼ੀਰਵਾਦ ਬਣਾਈ ਰੱਖਣ ਅਤੇ ਮੁੱਖ ਮੰਤਰੀ ਉਮਰ ਭਰ ਉਨ੍ਹਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਅੱਜ ਤੱਕ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ, ਜਿੰਨਾ ਭਗਵੰਤ ਮਾਨ ਸਰਕਾਰ ਕਰ ਰਹੀ ਹੈ।

ਭਜਨ ਸੰਧਿਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਹੈ। ਸਾਲਾਸਰ ਜੀ-ਸ਼੍ਰੀ ਖਾਟੂ ਸ਼ਿਆਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਲਈ ਤੀਰਥ ਯਾਤਰਾ ਦੇ ਰੂਟ ਹੁਣ ਸ਼ੁਰੂ ਕਰ ਦਿੱਤੇ ਗਏ ਹਨ। ਇਹਨਾਂ ਤੀਰਥ ਯਾਤਰਾਵਾਂ ਲਈ ਬਹੁਤ ਜ਼ਿਆਦਾ ਮੰਗ ਹੈ ਅਤੇ ਲੰਬੀਆਂ ਵੇਟਿੰਗ ਲਿਸਟਾਂ ਹਨ, ਇਸ ਲਈ ਲੋਕਾਂ ਨੂੰ ਆਪਣੀ ਬੁਕਿੰਗ ਪਹਿਲਾਂ ਹੀ ਕਰਵਾ ਲੈਣੀ ਚਾਹੀਦੀ ਹੈ। ਅਸੀਂ ਇਹਨਾਂ ਅਸਥਾਨਾਂ ਲਈ 1.5 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ‘ਤੇ ਲੈ ਕੇ ਜਾਵਾਂਗੇ।”

ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਪੁਨਰਵਿਕਾਸ ਬਾਰੇ ਬੋਲਦਿਆਂ ‘ਆਪ’ ਸੁਪਰੀਮੋ ਨੇ ਕਿਹਾ, “ਪਟਿਆਲਾ ਦੇ ਕਾਲੀ ਮਾਤਾ ਮੰਦਰ ਦਾ 80 ਕਰੋੜ ਰੁਪਏ ਦੀ ਲਾਗਤ ਨਾਲ ਪੂਰੀ ਤਰ੍ਹਾਂ ਮੁੜ ਵਿਕਾਸ ਕੀਤਾ ਜਾ ਰਹਾ ਹੈ। ਇਹ ਕੰਮ 10 ਅਕਤੂਬਰ ਦੇ ਆਸ-ਪਾਸ ਸ਼ੁਰੂ ਹੋ ਜਾਵੇਗਾ। ਉੱਥੇ ਇੱਕ ਬਹੁਤ ਹੀ ਸ਼ਾਨਦਾਰ ਅਤੇ ਆਕਰਸ਼ਕ ਮੰਦਰ ਬਣਾਇਆ ਜਾ ਰਿਹਾ ਹੈ। ਲੋਕਾਂ ਦੀ ਮਾਤਾ ਕਾਲੀ ਵਿੱਚ ਅਥਾਹ ਸ਼ਰਧਾ ਹੈ ਅਤੇ ਲੋਕ ਉੱਥੇ ਜੋ ਵੀ ਮੰਗਦੇ ਹਨ, ਉਨ੍ਹਾਂ ਦੀ ਮੰਨਤ ਪੂਰੀ ਹੁੰਦੀ ਹੈ। ਇਸ ਲਈ ਹਰ ਕਿਸੇ ਨੂੰ ਘੱਟੋ-ਘੱਟ ਇੱਕ ਵਾਰ ਮਾਤਾ ਕਾਲੀ ਦੇ ਦਰਸ਼ਨ ਕਰਨੇ ਚਾਹੀਦੇ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣਾ ਚਾਹੀਦਾ ਹੈ।”

‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਉਪਰਾਲੇ ‘ਤੇ ਚਾਨਣਾ ਪਾਉਂਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਅੱਜ ਫਗਵਾੜਾ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ ਹੈ। ਇਸੇ ਤਰ੍ਹਾਂ ਪੰਜਾਬ ਦੇ 23 ਸ਼ਹਿਰਾਂ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੀ ‘ਆਪ’ ਸਰਕਾਰ ਸਨਾਤਨ ਧਰਮ ਲਈ ਬਹੁਤ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਂ ਹਰ ਸ਼ਿਵ ਭਜਨ ਸੰਧਿਆ ਵਿੱਚ ਸ਼ਿਰਕਤ ਕਰਦੇ ਹਾਂ ਅਤੇ ਮਾਨ ਸਾਹਿਬ ਖੁਦ ਇਹਨਾਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਜੁੜੇ ਹੋਏ ਹਨ।”
Scroll to Top