ਭਾਈ ਬਲਵੰਤ ਰਾਜੋਆਣਾ ਨੇ ਜਥੇਦਾਰ ਅਕਾਲ ਤਖਤ ਨਾਲ ਮੁਲਾਕਾਤ ਮਗਰੋਂ ਖਤਮ ਕੀਤੀ ਭੁੱਖ ਹੜਤਾਲ

ਭਾਈ ਬਲਵੰਤ ਰਾਜੋਆਣਾ ਨੇ ਜਥੇਦਾਰ ਅਕਾਲ ਤਖਤ ਨਾਲ ਮੁਲਾਕਾਤ ਮਗਰੋਂ ਖਤਮ ਕੀਤੀ ਭੁੱਖ ਹੜਤਾਲ
ਪਟਿਆਲਾ, 8 ਦਸੰਬਰ, 2023: ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੱਜ ਪਟਿਆਲਾ ਕੇਂਦਰੀ ਜੇਲ੍ਹ ਵਿਚ ਭੁੱਖ ਹੜਤਾਲ ’ਤੇ ਬੈਠੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਪਹੁੰਚੇ ਸਨ। ਮੁਲਾਕਾਤ ਦੌਰਾਨ ਜਥੇਦਾਰ ਨੇ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਖਤਮ ਕਰਨ ਲਈਰਾਜ਼ੀ  ਕਰ ਲਿਆ। ਜਥੇਦਾਰ ਦੇ ਨਾਲ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇ ਹਰਜਿੰਦਰ ਸਿੰਘ ਧਾਮੀ ਵੀ ਪਹੁੰਚੇ ਸਨ। 
ਐਡਵੋਕੇਟ ਧਾਮੀ ਨੇ ਦੱਸਿਆ ਕਿ ਰਾਜੋਆਣਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ 31 ਦਸੰਬਰ ਤੱਕ ਉਹਨਾਂ ਦੇ ਕੇਸ ਦਾ ਫੈਸਲਾ ਕੀਤਾ ਜਾਵੇ।

Leave a Comment

Your email address will not be published. Required fields are marked *

Scroll to Top