Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:42 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਈ ਮਹਾਰਾਜ ਦੇ ਆਦਰਸ਼ਾਂ ਅਤੇ ਸਿਧਾਂਤਾਂ ਤੇ ਪਹਿਰਾ ਦੇਣ ਦੀ ਲੋੜ : ਪ੍ਰੋ. ਬਡੂੰਗਰ

ਭਾਈ ਮਹਾਰਾਜ ਦੇ ਆਦਰਸ਼ਾਂ ਅਤੇ ਸਿਧਾਂਤਾਂ ਤੇ ਪਹਿਰਾ ਦੇਣ ਦੀ ਲੋੜ : ਪ੍ਰੋ. ਬਡੂੰਗਰ

ਪਟਿਆਲਾ 4 ਜੁਲਾਈ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ  ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਜ਼ਾਦੀ ਘੁਲਾਟੀਏ ਭਾਈ ਮਹਾਰਾਜ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਭਾਈ ਮਹਾਰਾਜ ਸਿੰਘ ਦਾ ਫਰੰਗੀਆਂ ਦੀਆਂ ਲੜਾਈਆਂ ਸਮੇਂ ਡੋਗਰਿਆਂ ਅਤੇ ਮਿਸਰ ਭਰਾਵਾਂ ਵੱਲੋਂ ਨਿਭਾਈ ਗਈ ਭੂਮਿਕਾ ਅਤੇ ਉਸ ਸਮੇਂ ਦੀਆਂ ਘਟਨਾਵਾਂ ਦਾ ਮਨ ’ਤੇ ਗਹਿਰਾ ਅਸਰ ਹੋਇਆ, ਜਿਨ੍ਹਾਂ ਨੇ ਦੇਸ਼ ਪੰਜਾਬ ਨੂੰ ਅਜ਼ਾਦ ਕਰਵਾਉਣ ਦਾ ਫੈਸਲਾ ਲਿਆ।

ਭਾਈ ਮਹਾਰਾਜ ਨੇ ਆਪਣੇ ਜੀਵਨ ਵਿਚ ਸੰਤ ਅਤੇ ਸਿਪਾਹੀ ਬਣ ਕੇ ਅੰਗਰੇਜ਼ ਸਾਮਰਾਜ ਦੇ ਖਿਲਾਫ ਅਜਿਹੀ ਤਿਆਰੀ ਆਰੰਭੀ, ਜਿਨਾਂ ਵਿਚ ਅਜ਼ਾਦੀ ਦੀ ਲੜਾਈ ਦੌਰਾਨ ਮਰ ਮਿਟਣ ਵਾਲਿਆਂ ਨੂੰ ਜਥੇਬੰਦ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਅਫਸੋਸ ਹੈ ਕਿ ਅੰਗਰੇਜ਼ਾਂ ਦੀ ਗੁਲਾਮੀ ਵਿਰੁੱਧ ਸਭ ਤੋਂ ਪਹਿਲਾਂ ਦੇਸ਼ ਦੀ ਅਜ਼ਾਦੀ ਲਈ ਧਰਮ ਯੁੱਧ ਛੇੜਨ ਅਤੇ ਸ਼ਹੀਦੀ ਪਾਉਣ ਵਾਲੇ ਬਾਬਾ ਮਹਾਰਾਜ ਸਿੰਘ ਨੂੰ ਕੌਮੀ ਪੱਧਰ ’ਤੇ ਤਕਰੀਬਨ ਭੁਲਾ ਹੀ ਦਿੱਤਾ, ਜਦਕਿ ਫਿਰੰਗੀਆਂ ਖਿਲਾਫ਼ ਉਨ੍ਹਾਂ ਨੇ ਫੈਸਲਾਕੁੰਨ ਸਘਰਸ਼ ਕੀਤਾ ਅਤੇ ਆਖਰੀ ਸਾਹਾਂ ਤੱਕ ਦ੍ਰਿੜ ਇਰਾਦੇ ਨਾਲ ਮੁਕਾਬਲਾ ਕੀਤਾ।

ਸਾਬਕਾ ਪ੍ਰਧਾਨ ਨੇ ਕਿਹਾ ਕਿ ਅਜਿਹੇ ਮਹਾਨ ਸ਼ਹੀਦਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਰਾਹਾਂ ਦੇ ਪਾਧੀ ਬਣੀਏ ਅਤੇ ਉਨ੍ਹਾਂ ਦੇ ਆਦਰਸ਼ਾਂ ਅਤੇ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਲੋੜ ਹੈ ਤਾਂ ਜੋ ਮਹਾਨ ਸ਼ਹੀਦ ਭਾਈ ਮਹਾਰਾਜ ਸਿੰਘ ਦੇ ਨਾਲ ਅਨੇਕਾਂ ਅਣਗਣਿਤ ਅਜ਼ਾਦੀ ਦੇ ਪਰਵਾਨਿਆਂ ਸ਼ਹੀਦ ਸਿੰਘਾਂ, ਸਿੰਘਣੀਆਂ ਅਤੇ ਭੁਚੰਗੀਆਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇ।

Scroll to Top