Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 7:25 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਖੜਾ ਨਹਿਰ ’ਚੋਂ ਮਿਲੀ ਲੜਕੀ ਦੀ ਲਾਸ਼ ਦੀ ਹੋਈ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਨਿਸਾ ਵਜੋਂ ਹੋਈ ਸ਼ਨਾਖਤ

ਭਾਖੜਾ ਨਹਿਰ ’ਚੋਂ ਮਿਲੀ ਲੜਕੀ ਦੀ ਲਾਸ਼ ਦੀ ਹੋਈ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਨਿਸਾ ਵਜੋਂ ਹੋਈ ਸ਼ਨਾਖਤ

ਭਾਖੜਾ ਨਹਿਰ ’ਚੋਂ ਮਿਲੀ ਲੜਕੀ ਦੀ ਲਾਸ਼ ਦੀ ਹੋਈ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਨਿਸਾ ਵਜੋਂ ਹੋਈ ਸ਼ਨਾਖਤ
ਪਟਿਆਲਾ : ਭਾਖੜਾ ਨਹਿਰ ’ਚੋਂ ਮੰਗਲਵਾਰ ਨੂੰ ਮਿਲੀ ਲੜਕੀ ਦੀ ਲਾਸ਼ ਦੀ ਪਛਾਣ ਹਿਮਾਚਲ ਪ੍ਰਦੇਸ਼ ਦੇ ਮੰਡੀ ਇਲਾਕੇ ਦੀ ਰਹਿਣ ਵਾਲੀ ਨਿਸਾ (22) ਵਜੋਂ ਪਛਾਣ ਹੋਈ ਹੈ। ਜਾਣਕਾਰੀ ਅਨੁਸਾਰ ਨਿਸ਼ਾ ਏਅਰ ਹੋਸਟਸ ਦਾ ਕੋਰਸ ਕਰ ਰਹੀ ਸੀ ਅਤੇ ਚੰਡੀਗੜ੍ਹ ਸੈਕਟਰ 34 ’ਚ ਪੀਜੀ ’ਚ ਰਹਿ ਰਹੀ ਸੀ । ਉਹ 20 ਜਨਵਰੀ ਤੋਂ ਲਾਪਤਾ ਸੀ ਤੇ 21 ਜਨਵਰੀ ਦੀ ਸਾਮ ਨੂੰ ਨਿਸਾ ਦੀ ਲਾਸ ਭਾਖੜਾ ਨਹਿਰ ’ਚੋਂ ਪਸਿਆਣਾ ਪੁੱਲ ਕੋਲੋਂ ਅਰਧ ਨਗਨ ਹਾਲਤ ’ਚ ਭੋਲੇ ਸੰਕਰ ਡਾਈਵਰਜ ਕਲੱਬ ਦੇ ਗੋਤਾਖੋਰਾਂ ਨੇ ਬਾਹਰ ਕੱਢਿਆ ਸੀ । ਬੁੱਧਵਾਰ ਨੂੰ ਪਰਿਵਾਰਕ ਮੈਂਬਰਾਂ ਨੇ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਪਹੁੰਚ ਕੇ ਲਾਸ਼ ਦੀ ਪਛਾਣ ਕੀਤੀ, ਜਿਸ ਤੋਂ ਬਾਅਦ ਰੋਪੜ ਜਿਲ੍ਹੇ ਦੇ ਸਿੰਘ ਭਗਵੰਤਪੁਰ ਥਾਣੇ ਦੀ ਪੁਲਸ ਟੀਮ ਲਾਸ ਨੂੰ ਆਪਣੇ ਕਬਜੇ ’ਚ ਲੈ ਕੇ ਰੋਪੜ ਲੈ ਗਈ, ਜਿੱਥੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਨਿਸਾ ਦੇ ਪ੍ਰੇਮੀ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੰਘ ਭਗਵੰਤਪੁਰ ਪੁਲਿਸ ਸਟੇਸਨ ਦੇ ਇੰਚਾਰਜ ਇੰਸਪੈਕਟਰ ਸੁਨੀਲ ਨੇ ਦੱਸਿਆ ਕਿ ਨਿਸਾ ਸੋਨੀ ਹਿਮਾਚਲ ਪ੍ਰਦੇਸ ਦੇ ਮੰਡੀ ਤੋਂ ਏਅਰ ਹੋਸਟਸ ਦਾ ਕੋਰਸ ਕਰਨ ਲਈ ਚੰਡੀਗੜ੍ਹ ਆਈ ਸੀ । ਇੱਥੇ ਉਹ ਪੀਜੀ ’ਚ ਰਹਿ ਰਹੀ ਸੀ ਅਤੇ ਉਸ ਦੀ ਦੋਸਤੀ ਯੁਵਰਾਜ ਨਾਮਕ ਨੌਜਵਾਨ ਨਾਲ ਹੋ ਗਈ ਜੋ ਕਿ ਸ੍ਰੀ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ। ਉਨ੍ਹਾਂ ਦੱਸਿਆ ਕਿ 20 ਜਨਵਰੀ ਦੀ ਸਾਮ ਨੂੰ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ’ਚ ਨਿਸਾ ਨੂੰ ਆਪਣੇ ਪ੍ਰੇਮੀ ਯੁਵਰਾਜ ਨਾਲ ਜਾਂਦੇ ਹੋਏ ਦੇਖਿਆ ਗਿਆ, ਜਿਸ ਤੋਂ ਬਾਅਦ ਉਸ ਦਾ ਫੋਨ ਲਗਾਤਾਰ ਬੰਦ ਆ ਰਿਹਾ ਸੀ । ਪਰਿਵਾਰ ਨੇ ਪੁਲਿਸ ਕੋਲ ਨਿਸਾ ਦੀ ਗੁੰਮਸੁਦਗੀ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਦੀਆਂ ਤਸਵੀਰਾਂ ਸਾਰੇ ਥਾਣਿਆਂ ਨੂੰ ਭੇਜੀਆਂ ਗਈਆਂ ਸਨ, ਜਿਸ ਤੋਂ ਬਾਅਦ ਦੇਰ ਰਾਤ ਰੋਪੜ ਪੁਲਸ ਨਾਲ ਸੰਪਰਕ ਕਰਨ ਤੋਂ ਬਾਅਦ 22 ਜਨਵਰੀ ਨੂੰ ਲਾਸ਼ ਦੀ ਪਛਾਣ ਹੋ ਗਈ । ਉਨ੍ਹਾਂ ਦੱਸਿਆ ਕਿ ਪਰਿਵਾਰਕ ਬਿਆਨਾਂ ਦੇ ਆਧਾਰ ’ਤੇ ਰੋਪੜ ਪੁਲਸ ਨੇ ਮਿ੍ਰਤਕ ਲੜਕੀ ਦੇ ਪ੍ਰੇਮੀ ਯੁਵਰਾਜ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਫਿਲਹਾਲ ਪੁਲਿਸ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ।

Scroll to Top