Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 3:45 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਲਈ ਹੋਵੇਗਾ ਨੁਕਸਾਨਦਾਇਕ : ਮੁੱਖ ਮੰਤਰੀ

ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਲਈ ਹੋਵੇਗਾ ਨੁਕਸਾਨਦਾਇਕ : ਮੁੱਖ ਮੰਤਰੀ

ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਦਨ ਵਿੱਚ ਚਰਚਾ ਦੌਰਾਨ ਕਿਹਾ ਕਿ ਭਾਰਤ- ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤਾ ਪੰਜਾਬ ਲਈ ਸਭ ਤੋਂ ਵੱਧ ਨੁਕਸਾਨਦਾਇਕ ਸਾਬਤ ਹੋ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਸਮਝੌਤੇ ਦੇ ਦਾਇਰੇ ਤੋਂ ਖੇਤੀਬਾੜੀ ਖੇਤਰ ਨੂੰ ਪੂਰੀ ਤਰ੍ਹਾਂ ਬਾਹਰ ਰੱਖਿਆ ਜਾਵੇ।

ਦਸ ਦਈਏ ਕਿ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਨਿੰਦਾ ਮਤਾ ਮਨਜ਼ੂਰ ਕਰ ਲਿਆ। ਇਸ ਦੌਰਾਨ ਭਾਜਪਾ ਦੇ ਵਿਧਾਇਕ ਸਦਨ ਵਿੱਚ ਮੌਜੂਦ ਨਹੀਂ ਸਨ, ਜਦਕਿ ਕਾਂਗਰਸ ਸਮੇਤ ਹੋਰ ਸਿਆਸੀ ਧਿਰਾਂ ਨੇ ਮਤੇ ਦੀ ਹਮਾਇਤ ਕੀਤੀ। ਇਸ ਤਰ੍ਹਾਂ ਪੰਜਾਬ ਇਸ ਸਮਝੌਤੇ ਦੇ ਵਿਰੁੱਧ ਅਧਿਕਾਰਕ ਤੌਰ ’ਤੇ ਨਿੰਦਾ ਮਤਾ ਪਾਸ ਕਰਨ ਵਾਲਾ ਦੇਸ਼ ਦਾ ਪਹਿਲਾ ਗੈਰ-ਭਾਜਪਾ ਸ਼ਾਸਿਤ ਸੂਬਾ ਬਣ ਗਿਆ ਹੈ।

ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਦਨ ਵਿੱਚ ਇਸ ਮਾਮਲੇ ਸਬੰਧੀ ਨਿੰਦਾ ਮਤਾ ਪੇਸ਼ ਕੀਤਾ ਗਿਆ, ਜਿਸਨੂੰ ਹਾਕਮ ਪੱਖ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਇੱਕ ਸੁਰ ਵਿੱਚ ਸਮਰਥਨ ਦਿੱਤਾ। ਮੁਖ ਮੰਤਰੀ ਨੇ ਕਿਹਾ ਕਿ ਇਹ ਸਮਝੌਤਾ ਕਿਸਾਨਾ ਤੇ ਖੇਤੀ ਲਈ ਬਹੁਤ ਹੀ ਨੁਕਸਾਨ ਵਾਲਾ ਸਾਬਿਤ ਹੋਵੇਗਾ, ਜਿਸਦਾ ਵਿਰੋਧ ਕੀਤਾ ਜਾ ਰਿਹਾ ਹੈ।

Scroll to Top