ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣਾ ਹਰੇਕ ਭਾਰਤੀ ਦੀ ਦਿਲੀ ਇੱਛਾ: ਮੋਦੀ

ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣਾ ਹਰੇਕ ਭਾਰਤੀ ਦੀ ਦਿਲੀ ਇੱਛਾ: ਮੋਦੀ
ਨਵੀਂ ਦਿੱਲੀ, 27 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣਾ ਹਰੇਕ ਭਾਰਤੀ ਦੀ ਦਿਲੀ ਇੱਛਾ ਹੈ ਅਤੇ ਸੂਬੇ ਇਸ ਟੀਚੇ ਨੂੰ ਹਾਸਲ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਅ ਸਕਦੇ ਹਨ ਕਿਉਂਕਿ ਉਹ ਲੋਕਾਂ ਨਾਲ ਸਿੱਧੇ ਜੁੜੇ ਹੋਏ ਹਨ। ਮੋਦੀ ਨੇ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਇਹ ਗੱਲ ਕਹੀ। ਆਯੋਗ ਨੇ ਮੋਦੀ ਦੇ ਹਵਾਲੇ ਨਾਲ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਲਿਖਿਆ, ‘‘ਭਾਰਤ ਨੂੰ 2047 ਤੱਕ ਵਿਕਸਤ ਦੇਸ਼ ਬਣਾਉਣਾ ਹਰੇਕ ਭਾਰਤੀ ਦੀ ਦਿਲੀ ਇੱਛਾ ਹੈ। ਸੂਬੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਗਰਮ ਭੂਮਿਕਾ ਨਿਭਾਅ ਸਕਦੇ ਹਨ ਕਿਉਂਕਿ ਉਹ ਲੋਕਾਂ ਨਾਲ ਜੁੜੇ ਹੋਏ ਹਨ।

Leave a Comment

Your email address will not be published. Required fields are marked *

Scroll to Top