Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 6:18 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਨੇ ਡਰੋਨ ਰਾਹੀ ਮਿਜਾਇਲ ਛੱਡਣ ਦਾ ਕੀਤਾ ਸਫਲ ਪ੍ਰੀਖਣ

ਭਾਰਤ ਨੇ ਡਰੋਨ ਰਾਹੀ ਮਿਜਾਇਲ ਛੱਡਣ ਦਾ ਕੀਤਾ ਸਫਲ ਪ੍ਰੀਖਣ

ਦਿਲੀ, 25 ਜੁਲਾਈ : ਹੁਣ ਪਹਾੜਾਂ ਵਿਚ ਛੁਪੇ ਆਂਤਕੀਆਂ ਦਾ ਮੁਕਾਬਲਾ ਬਹੁਤ ਹੀ ਅਸਾਨ ਤਰੀਕੇ ਨਾਲ ਕੀਤਾ ਜਾਵੇਗਾ ਕਿਉਕਿ ਭਾਰਤ ਨੇ ਡਰੋਨ ਰਾਹੀ ਮਿਜਾਇਲ ਛੱਡਣ ਦਾ ਸਫਲ ਪ੍ਰੀਖਣ ਕਰ ਲਿਆ ਹੈ। ਜਾਣਕਾਰੀ ਅਨੁਸਾਰ ਭਾਰਤ ਨੇ ਮਾਨਵ ਰਹਿਤ ਹਵਾਈ ਵਾਹਨ (UAV) ਤੋਂ ਮਿਜ਼ਾਈਲ ਛੱਡਣ ਦਾ ਸਫਲ ਪ੍ਰੀਖਣ ਕੀਤਾ ਹੈ। ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਵੱਲੋਂ ਇਹ ਪ੍ਰੀਖਣ ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਟੈਸਟ ਰੇਂਜ ਤੋਂ ਕੀਤਾ ਗਿਆ ਸੀ। ਯੂਏਵੀ ਲਾਂਚਡ ਪ੍ਰੀਸੀਜਨ ਗਾਈਡਿਡ ਮਿਜ਼ਾਈਲ (ULPGM) ਨਾਂ ਦੀ ਇਸ ਮਿਜ਼ਾਈਲ ਦੀ ਵਰਤੋਂ ਜੰਗ ਦੌਰਾਨ ਮੁਸ਼ਕਲ ਪਹਾੜੀ ਇਲਾਕਿਆਂ ਵਿਚ ਕੀਤੀ ਜਾ ਸਕਦੀ ਹੈ। ਯੂਏਵੀ ਲਾਂਚ ਟੀਚੇ ’ਤੇ ਮਿਜ਼ਾਈਲ ਦਾਗਣ ਦਾ ਘੱਟ ਲਾਗਤ ਵਾਲਾ ਬਦਲ ਹੈ।
ਪਾਕਿਸਤਾਨ ਨਾਲ ਲੱਗਦੀ ਕੰਟਰੋਲ ਰੇਖਾ (LoC) ਅਤੇ ਚੀਨ ਨਾਲ ਲੱਗਦੀ ਅਸਲ ਕੰਟਰੋਲ ਰੇਖਾ (LAC) ਦੇ ਨਾਲ ਕਈ ਖੇਤਰਾਂ ਨੂੰ ਜ਼ਮੀਨ ਤੋਂ ਦਾਗੀਆਂ ਗਈਆਂ ਮਿਜ਼ਾਈਲਾਂ ਤੋਂ ਨਿਸ਼ਾਨਾ ਬਣਾਉਣਾ ਮੁਸ਼ਕਲ ਹੈ। LAC ਜਾਂ LoC ਦੇ ਨੇੜੇ ਘੱਟ ਅਹਿਮੀਅਤ ਵਾਲੇ ਰਣਨੀਤਕ ਟੀਚਿਆਂ ਨੂੰ ਨਿਸ਼ਾਨਾ ਬਣਾਉਣ ਲਈ ਲੜਾਕੂ ਜਹਾਜ਼ ਭੇਜਣਾ ਸਮਝਦਾਰੀ ਨਹੀਂ ਹੋਵੇਗੀ ਜਦੋਂ ਇਹੀ ਕੰਮ ਘੱਟ ਕੀਮਤ ਵਾਲੇ UAV ਵੱਲੋਂ ਕੀਤਾ ਜਾ ਸਕਦਾ ਹੈ।

Scroll to Top