ਦਿੱਲੀ, 5 ਦਸੰਬਰ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਨਿਤ ਇਸ ਸਮੇ ਭਾਰਤ ਦੌਰੇ ਤੇ ਹਨ ਤੇ ਉਹ ਦਿਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਈ ਵਿਸਿਆਂ ਨੂੰ ਲੈ ਕੇ ਚਰਚਾਵਾ ਕਰ ਰਹੇ ਹਨ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ। ਗੱਲਬਾਤ ਦੌਰਾਨ ਸ੍ਰੀ ਮੋਦੀ ਨੇ ਸਪੱਸ਼ਟ ਕੀਤਾ ਕਿ ਭਾਰਤ ਨਿਰਪੱਖ ਨਹੀਂ, ਬਲਕਿ ਰੂਸ–ਯੂਕਰੇਨ ਸੰਘਰਸ਼ ਦੇ ਸ਼ਾਂਤੀਪੂਰਨ ਹੱਲ ਦੇ ਪੱਖ ਵਿੱਚ ਹੈ।
ਦੂਜੇ ਪਾਸੇ, ਰਾਸ਼ਟਰਪਤੀ ਪੂਤਿਨ ਨੇ ਕਿਹਾ ਕਿ ਰੂਸ ਵੀ ਸ਼ਾਂਤੀਪੂਰਨ ਹੱਲ ਲਈ ਕੰਮ ਕਰ ਰਿਹਾ ਹੈ ਅਤੇ ਦੋਵਾਂ ਦੇਸ਼ਾਂ ਦੇ ਸਬੰਧ ਸਮੇਂ ਦੇ ਨਾਲ ਹੋਰ ਪੱਕੇ ਹੋਏ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਚੱਲ ਰਿਹਾ ਟਕਰਾਅ ਗੱਲਬਾਤ ਅਤੇ ਕੂਟਨੀਤਿਕ ਰਾਹੀਂ ਖਤਮ ਹੋਣਾ ਚਾਹੀਦਾ ਹੈ, ਕਿਉਂਕਿ ਦੁਨੀਆ ਨੂੰ ਇਸ ਸਮੇਂ ਸਭ ਤੋਂ ਵੱਧ ਸ਼ਾਂਤੀ ਦੀ ਲੋੜ ਹੈ। ਮੋਦੀ ਨੇ ਇਹ ਵੀ ਦੱਸਿਆ ਕਿ ਉਹ ਪੂਤਿਨ ਨੂੰ ਪਿਛਲੇ 25 ਸਾਲਾਂ ਤੋਂ ਜਾਣਦੇ ਹਨ ਅਤੇ ਭਾਰਤ–ਰੂਸ ਦੋਸਤੀ ਹਮੇਸ਼ਾ ਹੀ ਮਜ਼ਬੂਤ ਰਹੀ ਹੈ।