ਭਾਰਤ ਵੱਲੋਂ ਅਮਰੀਕੀ ਬਾਜ਼ਾਰ ਵਿੱਚ ਚੌਲ ਸਸਤੇ ਵੇਚਣ ’ਤੇ ਟਰੰਪ ਨਾਰਾਜ਼

ਵਾਸ਼ਿੰਗਟਨ, 09 ਦਸੰਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਨੂੰ ਲੈ ਕੇ ਇੱਕ ਸਖ਼ਤ ਬਿਆਨ ਦਿੰਦਿਆਂ ਕਿਹਾ ਹੈ ਕਿ ਭਾਰਤ ਨੂੰ ਅਮਰੀਕਾ ਦੇ ਬਾਜ਼ਾਰ ਵਿੱਚ ਚੌਲ “ਡੰਪ” ਨਹੀਂ ਕਰਨੇ ਚਾਹੀਦੇ।
ਇਸ ਮੌਕੇ ਡੋਨਲਡ ਟਰੰਪ ਨੇ ਦੋਹਰਾਇਆ ਕਿ ਵਿਦੇਸ਼ੀ ਸਸਤੇ ਆਯਾਤ ਕਾਰਨ ਅਮਰੀਕੀ ਕਿਸਾਨ ਪ੍ਰਭਾਵਿਤ ਹੋ ਰਹੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਬਹੁਤ ਘੱਟ ਕੀਮਤ ‘ਤੇ ਚੌਲ ਵੇਚਣ ਨਾਲ ਅਮਰੀਕੀ ਕਿਸਾਨਾਂ ਨੂੰ ਨੁਕਸਾਨ ਹੋ ਰਿਹਾ ਹੈ ਅਤੇ ਉਹ ਇਸ ਮਸਲੇ ਨੂੰ ਜਲਦ ਹੱਲ ਕਰਨਗੇ।
ਸੋਮਵਾਰ ਨੂੰ ਵ੍ਹਾਈਟ ਹਾਊਸ ’ਚ ਖੇਤੀਬਾੜੀ ਖੇਤਰ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਟਰੰਪ ਨੇ ਖਜ਼ਾਨਾ ਸਕੱਤਰ ਸਕਾਟ ਬੈਸੈਂਟ ਅਤੇ ਖੇਤੀਬਾੜੀ ਸਕੱਤਰ ਬਰੂਕ ਰੋਲਿਨਜ਼ ਦੀ ਹਾਜ਼ਰੀ ਵਿੱਚ ਅਮਰੀਕੀ ਕਿਸਾਨਾਂ ਲਈ 12 ਅਰਬ ਡਾਲਰ ਦੀ ਸੰਘੀ ਸਹਾਇਤਾ ਦਾ ਐਲਾਨ ਵੀ ਕੀਤਾ।

 

Scroll to Top