Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਵਿਖੇ ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਮੰਗੀਆਂ

ਭਾਸ਼ਾ ਵਿਭਾਗ ਵਿਖੇ ਉਰਦੂ ਭਾਸ਼ਾ ਦੀ ਸਿਖਲਾਈ ਲਈ ਅਰਜ਼ੀਆਂ ਮੰਗੀਆਂ

ਪਟਿਆਲਾ, 5 ਜੂਨ : ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ  ਜੁਲਾਈ, 2026 ਤੋਂ ‘ਉਰਦੂ ਆਮੋਜ਼’ ਦੀ ਸਿਖਲਾਈ ਦੀਆਂ ਜਮਾਤਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਰਦੂ ਭਾਸ਼ਾ ਇਕ ਬਹੁਤ ਹੀ ਮਿੱਠੀ ਤੇ ਪਿਆਰੀ ਜ਼ੁਬਾਨ ਹੈ।

ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਸਾਹਿਤ ਬਾਰੇ ਵਿਸਥਾਰਪੂਰਵਕ ਗਿਆਨ ਹਾਸਲ ਕਰਨ ਲਈ ਉਰਦੂ ਭਾਸ਼ਾ ਸਿੱਖਣੀ ਬਹੁਤ ਜ਼ਰੂਰੀ ਹੈ। ਪੱਛਮੀ ਪੰਜਾਬ ਵਿੱਚ ਸਾਰਾ ਪੰਜਾਬੀ ਸਾਹਿਤ ਸ਼ਾਹਮੁਖੀ ਲਿਪੀ ਵਿੱਚ ਰਚਿਆ ਗਿਆ ਹੈ। ਉਥੋਂ ਦੇ ਕਈ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ‘ਸ਼ਾਹਮੁਖੀ’ ਦੇ ਨਾਲ ਨਾਲ ਗੁਰਮੁਖੀ ਲਿਪੀ ਦਾ ਗਿਆਨ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬੀ ਸਾਹਿਤ ਦੇ ਅਦਾਨ ਪ੍ਰਦਾਨ  ਲਈ ਦੋਹਾਂ ਲਿਪੀਆਂ ‘ਸ਼ਾਹਮੁਖੀ’ ਅਤੇ ‘ਗੁਰਮੁਖੀ’ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਵਿਦਿਆਰਥੀਆਂ ਲਈ ‘ਉਰਦੂ ਆਮੋਜ਼’ ਦੀ ਸਿਖਲਾਈ ਦਾ ਕੋਰਸ ਬਹੁਤ ਲਾਹੇਵੰਦ ਹੈ।

ਅਮਰਿੰਦਰ ਸਿੰਘ ਨੇ ਦੱਸਿਆ ਕਿ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ ‘ਉਰਦੂ ਆਮੋਜ਼’ ਦੀ ਸਿਖਲਾਈ ਲਈ ਬਹੁਤ ਹੀ ਤਜ਼ਰਬੇਕਾਰ ਅਤੇ ਕਾਬਲ ਅਧਿਆਪਕ ਹਨ। ਇਹ ਸਿਖਲਾਈ  ਜੁਲਾਈ ਮਹੀਨੇ (2026) ਤੋਂ ਸ਼ੁਰੂ ਹੋ ਕੇ ਦਸੰਬਰ (2026) ਮਹੀਨੇ ਤੱਕ ਚੱਲੇਗੀ। ਇਸ ਸਿਖਲਾਈ ਦੀ ਮਿਆਦ ਛੇ ਮਹੀਨੇ ਦੀ ਹੈ। ਇਸ ਸਿਖਲਾਈ ਦੀ ਸਮੁੱਚੀ ਇੱਕ ਵਾਰ ਦੀ ਫੀਸ 500 ਰੁਪਏ ਹੈ। ਇਸ ਜਮਾਤ ਦਾ ਸਮਾਂ ਸ਼ਾਮ 5.00 ਵਜੇ ਤੋਂ ਲੈ ਕੇ 6.00 ਵਜੇ ਤੱਕ ਦਾ ਹੈ।

ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਮਿਤੀ 10.07.2026  ਤੱਕ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ,  ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਦੀ ਈਮੇਲ dlo.patiala1@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

Scroll to Top