ਮਾਮਲਾ ਹੈਰੋਇਨ ਤਸਕਰੀ ਦਾ
ਭੈਣ ਭਰਾ ਹੋਏ ਢਾਈ ਕਰੋੜ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ
ਲੁਧਿਆਣਾ : ਲੁਧਿਆਣਾ ਪੁਲਸ ਨੇ ਅੱਜ ਇਕ ਅਜਿਹੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਆਪਣੇ ਭਰਾ ਤੇ ਪਤੀ ਨਾਲ ਮਿਲ ਕੇ ਨਸ਼ੇ ਦਾ ਕਾਲਾ ਕਾਰੋਬਾਰ ਚਲਾ ਰਹੀ ਸੀ। ਪੁਲਿਸ ਨੇ ਔਰਤ ਅਤੇ ਉਸਦੇ ਭਰਾ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ `ਚੋਂ ਢਾਈ ਕਰੋੜ ਰੁਪਏ ਦੀ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ, ਜਦੋਂ ਕਿ ਔਰਤ ਦਾ ਪਤੀ ਮੌਕੇ ਤੋਂ ਫਰਾਰ ਹੋ ਗਿਆ।