Breaking

ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ
Wednesday, 29 Jul 2026 | 3:42 am

+91 90915 01313 , +91 90916 01313

punjabbanni@gmail.com
punjabbani@yahoo.com

ਮਾਈਨਿੰਗ ਵਿਭਾਗ ਦਾ ਐਸਡੀਓ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋ ਗ੍ਰਿਫਤਾਰ

ਮਾਈਨਿੰਗ ਵਿਭਾਗ ਦਾ ਐਸਡੀਓ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵਲੋ ਗ੍ਰਿਫਤਾਰ

ਚੰਡੀਗੜ੍ਹ, 28 ਜੁਲਾਈ 2026 : ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਡੇਰਾਬੱਸੀ ਵਿੱਚ ਤਾਇਨਾਤ ਮਾਈਨਿੰਗ ਵਿਭਾਗ ਦੇ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਰਮਨਜੋਤ ਸਿੰਘ ਨੂੰ ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਕਾਬੂ ਕਰ ਲਿਆ ਹੈ।

ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਉਕਤ ਅਧਿਕਾਰੀ ਤੇ ਦੋਸ਼ ਹੈ ਕਿ ਅਧਿਕਾਰੀ ਨੇ 8 ਲੱਖ ਦੀ ਰਿਸ਼ਵਤ ਪ੍ਰਾਪਤ ਕੀਤੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ। ਜਾਣਕਾਰੀ ਅਨੁਸਾਰ, ਇਹ ਕਾਰਵਾਈ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਿਲੀ ਇੱਕ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ।

ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋਸ਼ੀ ਅਧਿਕਾਰੀ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਅਗਲੇ ਸਬੂਤ ਇਕੱਠੇ ਕਰਕੇ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

Scroll to Top