ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਪਟਿਆਲਾ 23 ਦਸੰਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਥਾਨਕ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ,ਧਾਮੋਮਾਜਰਾ ਵੱਲੋਂ ਚੇਤਨਾ ਮਾਰਚ ਕੱਢਿਆ ਗਿਆ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਆਦਿ ਪੁੱਜੇ ਹੋਏ ਸਨ।

ਕਾਲਜ ਵਿਚ ਗੁਰਮਤਿ ਚੇਤਨਾ ਸਭਾ ਵੱਲੋਂ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਸ੍ਰੀ ਜਪੁਜੀ ਸਾਹਿਬ ਜੀ ਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਅਤੇ ਸ਼ਬਦ ਕੀਰਤਨ ਕਰਵਾਇਆ ਗਿਆ।

ਕੀਰਤਨ ਉਪਰੰਤ ਭਾਈ ਪਰਵਿੰਦਰ ਸਿੰਘ (ਪ੍ਰਚਾਰਕ, ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ) ਵੱਲੋਂ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਿਸ਼ੇ ਤੇ ਆਪਣੇ ਵਿਚਾਰ ਵਿਦਿਆਰਥਣਾਂ ਨਾਲ ਸਾਂਝੇ ਕੀਤੇ ਗਏ। ਸਮਾਗਮ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸ਼ਬਦ ਗਾਇਨ ਅਤੇ ਧਾਰਮਿਕ ਕਵਿਤਾ ਦੀ ਪੇਸ਼ਕਾਰੀਕੀਤੀ ਗਈ।

ਕਾਲਜ ਪਿ੍ਰੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਆਪਣੇ ਵਿਚਾਰ ਸਮੂਹ ਸੰਗਤ ਨਾਲ ਸਾਂਝੇ ਕਰਦਿਆਂ ਕਿਹਾ ਕਿ ਇਸ ਲਾਸਾਨੀ ਸ਼ਹਾਦਤ ਨੇ ਸਮੁੱਚੀ ਕੌਮ ਤੇ ਆਪਣੀ ਅਮਿੱਟ ਛਾਪ ਛੱਡੀ ਹੈ ਜਿਹੜੀ ਰਹਿੰਦੀ ਦੁਨੀਆਂ ਤੱਕ ਮਨੁੱਖੀ ਹਿਰਦੇ ਟੁੰਬਦੀ ਰਹੇਗੀ।

ਗੁਰਮਤਿ ਸਮਾਗਮ ਮੌਕੇ ਪ੍ਰੋ.ਕਿਰਪਾਲ ਸਿੰਘ ਜੀ ਬਡੂੰਗਰ(ਸਾਬਕਾ ਪ੍ਰਧਾਨ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ) ਅਤੇਸ.ਸੁਰਜੀਤ ਸਿੰਘ ਜੀ ਗੜੀ(ਮੈਂਬਰ ਅੰਤਿ੍ਰੰਗਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਰਤਸਰ ਸਾਹਿਬ)ਵੱਲੋਂ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਪ੍ਰੋਗਰਾਮ ਤਹਿਤ ਸਮੂਹ ਸਟਾਫ ਅਤੇ ਵਿਦਿਆਰਥਣਾਂ ਵੱਲੋਂ ਆਪਣੀ ਸੰਸਥਾ ਦੇ ਨੇੜਲੇ ਇਲਾਕਿਆਂ ਵਿੱਚ ਵਿਸ਼ੇਸ਼ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ। ਗੁਰਮਤਿ ਚੇਤਨਾ ਮਾਰਚ ਸਮੇਂ ਵਿਦਿਆਰਥਣਾਂ ਵੱਲੋਂ ਕੇਸਰੀ ਤੇ ਨੀਲੇ ਰੰਗ ਦੇ ਝੰਡੇ ਅਤੇ ਯੋਗ ਸਲੋਗਨਾਂ ਦੀ ਵਰਤੋਂ ਕੀਤੀ ਗਈ। ਚੇਤਨਾਮਾਰਚ ਦੌਰਾਨ ਵਿਦਿਆਰਥਣਾਂ ਦੀ ਵਰਦੀ (ਦੁਪੱਟਾ/ਦਸਤਾਰ) ਦਾ ਰੰਗ ਕੇਸਰੀ ਰੱਖਿਆ ਗਿਆ। ਸਮੂਹ ਸਟਾਫ ਅਤੇ ਵਿਦਿਆਰਥਣਾਂ ਵੱਲੋਂ ਇਸ ਮਾਰਚ ਵਿੱਚ ਬੜੀ ਸ਼ਰਧਾਪੂਰਵਕ ਸ਼ਮੂਲੀਅਤ ਕੀਤੀ ਗਈ।

Scroll to Top