ਪਟਿਆਲਾ, 27 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਇਹ ਕਲਾਸਾਂ ਆਈ.ਏ.ਐੱਸ. ਪ੍ਰੀ. ਰੈਗੂਲਰ, ਵੀਕਐਂਡ, ਯੂ.ਜੀ.ਸੀ./ਨੈੱਟ, ਪੀ.ਸੀ.ਐੱਸ. ਜੂਡੀਸ਼ੀਅਲ ਨਾਲ਼ ਸਬੰਧਤ ਹਨ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਸਬੰਧੀ ਗੱਲ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਹਮੇਸ਼ਾ ਉਨ੍ਹਾਂ ਵਿਦਿਆਰਥੀਆਂ ਨਾਲ਼ ਖੜ੍ਹੀ ਹੈ ਜੋ ਆਪਣੀ ਸਖਤ ਮਿਹਨਤ ਨਾਲ਼ ਜ਼ਿੰਦਗੀ ਵਿੱਚ ਕੁੱਝ ਹਾਸਿਲ ਕਰਨਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਇਹ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਵਿਦਿਆਰਥੀਆਂ ਨੂੰ ਬਹੁਤ ਹੀ ਘੱਟ ਫ਼ੀਸਾਂ ਨਾਲ਼ ਉੱਚ ਸ਼੍ਰੇਣੀ ਦੀ ਸਿਖਲਾਈ ਪ੍ਰਦਾਨ ਕਰਦਾ ਆ ਰਿਹਾ ਹੈ।
ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ ਨੇ ਦੱਸਿਆ ਕਿ ਵਿਭਾਗ ਵਿਖੇ ਇੱਕ ਵੱਡੀ ਲਾਇਬ੍ਰੇਰੀ ਅਤੇ ਹੋਰ ਲੋੜੀਂਦਾ ਸਾਜ਼ੋ-ਸਮਾਨ ਉਪਲਬੱਧ ਹੈ ਅਤੇ ਪੰਜਾਬੀ ਯੂਨੀਵਰਸਿਟੀ ਦੇ ਮਾਹਿਰ ਅਧਿਆਪਕ ਇੱਥੇ ਵਿਦਿਆਰਥੀਆਂ ਨੂੰ ਸਿਖਲਾਈ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਦਾ ਇਹ ਵਿਭਾਗ ਹਫ਼ਤੇ ਵਿੱਚ ਸੱਤ ਦਿਨ ਅਤੇ ਸਾਲ ਵਿੱਚ 365 ਦਿਨ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਖੁੱਲ੍ਹਾ ਰਹਿੰਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਦਾਖ਼ਲਾ ਲੈਣ ਸਬੰਧੀ ਵਿਦਿਆਰਥੀ ਸਾਦੇ ਪੇਪਰ ਉੱਤੇ ਆਪਣੀਆਂ ਅਰਜ਼ੀਆਂ ਮਿਤੀ 01-01-2026 ਤੱਕ ਵਿਭਾਗ ਦੀ ਈਮੇਲ (iastrainingcentrepbi@gmail. com) ਰਾਹੀਂ ਵੀ ਭੇਜ ਸਕਦੇ ਹਨ। ਵਿਦਿਆਰਥੀਆਂ ਨੂੰ ਈਮੇਲ ਅਤੇ ਮੋਬਾਇਲ ਰਾਹੀਂ ਸੰਪਰਕ ਕੀਤਾ ਜਾਵੇਗਾ। ਇਹਨਾਂ ਕੋਰਸਾਂ ਦੀਆਂ ਕਲਾਸਾਂ ਅਤੇ ਹੋਰ ਵਧੇਰੇ ਜਾਣਕਾਰੀ ਲੈਣ ਸਬੰਧੀ ਵਿਦਿਆਰਥੀ ਵਿਭਾਗ ਦੇ ਫੋਨ ਨੰ. 0175-5136351,52 ਅਤੇ 98728-16090 ਰਾਹੀਂ ਜਾਂ ਵੈੱਬਸਾਈਟ www.punjabiuniversity.ac.in ਉੱਤੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।