ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਅੰਤਰਿਮ ਜਮਾਨਤ
ਨਵੀਂ ਦਿੱਲੀ, 10 ਮਈ
ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ। ਕੇਜਰੀਵਾਲ ਦੇ ਵਕੀਲ ਨੇ 5 ਜੂਨ ਤੱਕ ਅੰਤਰਿਮ ਜ਼ਮਾਨਤ ਮੰਗੀ ਸੀ ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ 2 ਜੂਨ ਨੂੰ ਜੇਲ੍ਹ ਅਧਿਕਾਰੀਆਂ ਕੋਲ ਆਤਮ ਸਮਰਪਣ ਕਰ ਦੇਣ।

Leave a Comment

Your email address will not be published. Required fields are marked *

Scroll to Top