Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 19 Sep 2026 | 1:39 pm

+91 90915 01313 , +91 90916 01313

punjabbanni@gmail.com
punjabbani@yahoo.com

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 95 ਏ.ਸੀ. ਬੱਸਾਂ ਨੇ 12,485 ਗੇੜੇ ਮੁਕੰਮਲ ਕੀਤੇ: ਤਰੁਨਪ੍ਰੀਤ ਸਿੰਘ ਸੌਂਦ

'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 95 ਏ.ਸੀ. ਬੱਸਾਂ ਨੇ 12,485 ਗੇੜੇ ਮੁਕੰਮਲ ਕੀਤੇ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 18 ਸਤੰਬਰ : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5,10,807 ਸ਼ਰਧਾਲੂਆਂ ਨੇ ਸੂਬੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਇਛੁੱਕ ਬਜ਼ੁਰਗ ਨਾਗਰਿਕਾਂ ਨੂੰ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਸਕੀਮ ਤਹਿਤ ਉਨ੍ਹਾਂ ਨੂੰ ਮੁਫ਼ਤ ਯਾਤਰਾ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 5,10,807 ਸ਼ਰਧਾਲੂਆਂ ਨੇ ਸੂਬੇ ਦੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਮੌਜੂਦਾ ਸਮੇਂ, ਇਸ ਸਕੀਮ ਅਧੀਨ 95 ਏ.ਸੀ. ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਹੁਣ ਤੱਕ 12,485 ਗੇੜੇ ਮੁਕੰਮਲ ਕੀਤੇ ਗਏ ਹਨ।”

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ, “ਇਹ ਸਕੀਮ 9 ਨਵੰਬਰ 2025 ਨੂੰ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੇ ਪਹਿਲੇ ਪੜਾਅ ਦੌਰਾਨ, ਲਗਭਗ ਚਾਰ ਲੱਖ ਸ਼ਰਧਾਲੂਆਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੀ ਯਾਤਰਾ ਕੀਤੀ।” ਉਨ੍ਹਾਂ ਕਿਹਾ, “12 ਅਗਸਤ 2026 ਨੂੰ ਇਸ ਸਕੀਮ ਦਾ ਵਿਸਤਾਰ ਕਰਦਿਆਂ ਇਸ ਵਿੱਚ ਹੋਰ ਧਾਰਮਿਕ ਸਥਾਨਾਂ ਜਿਵੇਂ ਕਿ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਧਾਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਨੂੰ ਵੀ ਸ਼ਾਮਲ ਕੀਤਾ ਗਿਆ।”

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਇਸ ਯੋਜਨਾ ਤਹਿਤ, 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਲੋਕ ਇਸ ਤੀਰਥ ਯਾਤਰਾ ਦਾ ਲਾਭ ਲੈ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਯੋਗ ਸ਼ਰਧਾਲੂਆਂ ਨੂੰ ਏ.ਸੀ. ਸਲੀਪਰ ਬੱਸ ਰਾਹੀਂ ਯਾਤਰਾ, ਰਿਹਾਇਸ਼ ਅਤੇ ਭੋਜਨ ਸਬੰਧੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।”

ਸੈਰ-ਸਪਾਟਾ ਮੰਤਰੀ ਨੇ ਕਿਹਾ, ‘‘ਯਾਤਰਾ ਦੌਰਾਨ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਹਰ ਬੱਸ ਵਿੱਚ ਸਹਾਇਕ ਕਰਮਚਾਰੀਆਂ ਅਤੇ ਮੈਡੀਕਲ ਸਟਾਫ ਦੀ ਇੱਕ ਟੀਮ ਤਾਇਨਾਤ ਕੀਤੀ ਗਈ ਹੈ, ਜਦਕਿ ਵੱਖ-ਵੱਖ ਪੜਾਅਵਾਂ ’ਤੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਟੀਮਾਂ ਤਾਇਨਾਤ ਹਨ।’’

ਉਨ੍ਹਾਂ ਕਿਹਾ, ‘‘ਸੰਗਤਾਂ ਲਈ ਕੀਤੇ ਗਏ ਪ੍ਰਬੰਧਾਂ ਵਿੱਚ ਸਾਫ਼-ਸੁਥਰੇ ਤੇ ਵਧੀਆ ਪਖ਼ਾਨੇ ਦੀ ਸਹੂਲਤ ਵਾਲੀ ਏਅਰ-ਕੰਡੀਸ਼ਨਡ ਰਿਹਾਇਸ਼ ਦੇ ਨਾਲ-ਨਾਲ ਯਾਤਰਾ ਦੌਰਾਨ ਭੋਜਨ ਅਤੇ ਹੋਰ ਜ਼ਰੂਰੀ ਸਹੂਲਤਾਂ ਵੀ ਸ਼ਾਮਲ ਹਨ।’’

ਸੈਰ-ਸਪਾਟਾ ਮੰਤਰੀ ਨੇ ਕਿਹਾ, ‘ਯਾਤਰਾ ਦੌਰਾਨ ਸੰਗਤ ਬਹੁਤ ਖੁਸ਼ ਅਤੇ ਸੰਤੁਸ਼ਟ ਹੁੰਦੀ ਹੈ ਅਤੇ ਸ਼ਰਧਾਲੂ ਅਕਸਰ ਸ਼ਬਦ ਗਾਉਂਦੇ ਜਾਂਦੇ ਹਨ। ਮੈਂ ਅਰਦਾਸ ਕਰਦਾ ਹਾਂ ਕਿ ਹਰ ਯਾਤਰਾ ਸੁਰੱਖਿਅਤ ਅਤੇ ਸ਼ੁਭ ਹੋਵੇ ਅਤੇ ਸਾਰੀ ਸੰਗਤ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਉਪਰੰਤ ਖੁਸ਼ੀ-ਖੁਸ਼ੀ ਅਪਣੇ ਘਰ ਪਰਤੇ। ’’ ਉਨ੍ਹਾਂ ਅੱਗੇ ਕਿਹਾ, ‘‘ਯਾਤਰਾ ਦੀ ਸਮਾਪਤੀ ’ਤੇ, ਸ਼ਰਧਾਲੂਆਂ ਨੂੰ ਪ੍ਰਸ਼ਾਦ ਅਤੇ ਯਾਦਗਾਰ ਵਜੋਂ ਪਿੱਤਲ ਦਾ ਗਲਾਸ ਵੀ ਦਿੱਤਾ ਜਾਵੇਗਾ।’’

ਸੈਰ-ਸਪਾਟਾ ਮੰਤਰੀ ਨੇ ਕਿਹਾ, ‘‘ਇਹ ਸਕੀਮ ਹਰੇਕ ਲਈ ਖੁੱਲ੍ਹੀ ਹੈ, ਭਾਵੇਂ ਉਹ ਕਿਸੇ ਵੀ ਖਿੱਤੇ, ਜਾਤ ਜਾਂ ਧਰਮ ਨਾਲ ਸਬੰਧਤ ਹੋਵੇ । ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਅਤੇ ਮੱਥਾ ਟੇਕਣ ਦੇ ਚਾਹਵਾਨ ਬਜ਼ੁਰਗਾਂ ਦੀ ਸਹਾਇਤਾ ਕਰਨਾ ਹੀ ਇਸ ਪਹਿਲਕਦਮੀ ਦਾ ਉਦੇਸ਼ ਹੈ।’’

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, ‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਸ਼ਰਧਾਲੂ ਨੂੰ ਪੂਰੀ ਯਾਤਰਾ ਦੌਰਾਨ ਢੁਕਵੀਆਂ ਸਹੂਲਤਾਂ ਅਤੇ ਸਹਾਇਤਾ ਮਿਲੇ। ਸਬੰਧਤ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਰਧਾਲੂਆਂ ਦੀ ਸਹੂਲਤ ਲਈ ਹਾਜ਼ਰ ਰਹਿਣ ਅਤੇ ਯਾਤਰਾ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਇਆ ਜਾਵੇ।”

Scroll to Top