ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਤੇ ਜਾਂਚ ਏਜੰਸੀਆਂ ਤੇ ਕੀਤੇ ਸਵਾਲ ਖੜੇ

ਨਵੀਂ ਦਿੱਲੀ, 18 ਜਨਵਰੀ : ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਵੱਲੋਂ ਆਤਿਸ਼ੀ ਨਾਲ ਜੁੜੀ ਵੀਡੀਓ ਨੂੰ ਲੈ ਕੇ ਕੀਤੀ ਗਈ ਪ੍ਰੈੱਸ ਕਾਨਫਰੰਸ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੜੀ ਪ੍ਰਤੀਕਿਰਿਆ ਦਿੰਦਿਆਂ ਭਾਜਪਾ ’ਤੇ ਤਿੱਖਾ ਹਮਲਾ ਬੋਲਿਆ ਅਤੇ ਜਾਂਚ ਏਜੰਸੀਆਂ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕੀਤੇ।

ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਦਿੱਲੀ ਦੌਰੇ ’ਤੇ ਹਨ ਅਤੇ ਅੱਜ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕਰਨ ਵਾਲੇ ਹਨ। ਇਸ ਦੌਰੇ ਦੌਰਾਨ ਦਿੱਤਾ ਗਿਆ ਉਨ੍ਹਾਂ ਦਾ ਇਹ ਬਿਆਨ ਸਿਆਸੀ ਹਲਕਿਆਂ ਵਿੱਚ ਖਾਸ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਅੱਜ ਕਾਨਫਰੰਸ ਦੌਰਾਨ ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਰਿਪੋਰਟ ਖੁਦ ਇਹ ਸਪੱਸ਼ਟ ਕਰ ਰਹੀ ਹੈ ਕਿ ਆਤਿਸ਼ੀ ਵੱਲੋਂ ਕੋਈ ਅਜਿਹਾ ਬਿਆਨ ਨਹੀਂ ਦਿੱਤਾ ਗਿਆ ਅਤੇ ਅਦਾਲਤ ਵੀ ਇਹੀ ਗੱਲ ਕਹਿ ਚੁੱਕੀ ਹੈ, ਤਾਂ ਫਿਰ ਭਾਜਪਾ ਵੱਲੋਂ ਇਸ ਮਾਮਲੇ ਨੂੰ ਖਿੱਚਣਾ ਸਿਰਫ਼ ਸਿਆਸੀ ਬਦਲਾਖੋਰੀ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਜੇ ਹੁਣ ਭਾਜਪਾ ਦੀ ਸੀਬੀਆਈ ਫੋਰੈਂਸਿਕ ਰਿਪੋਰਟਾਂ ਤੋਂ ਵੀ ਉੱਪਰ ਹੋ ਗਈ ਹੈ, ਤਾਂ ਫਿਰ ਬੇਸ਼ੱਕ ਹੋਰ ਜਾਂਚ ਵੀ ਕਰਵਾ ਲੈਣ।

Scroll to Top