ਮੁੱਖ ਮੰਤਰੀ ਭਗਵੰਤ ਸਿੰਘ ਮਾਨ 30 ਨਵੰਬਰ ਨੂੰ ਕਰਨਗੇ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਦਾ ਉਦਘਾਟਨ : ਸੰਦੀਪ ਰਿਸ਼ੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 30 ਨਵੰਬਰ ਨੂੰ ਕਰਨਗੇ ਸਬ ਡਵੀਜ਼ਨਲ ਕੰਪਲੈਕਸ ਦਿੜ੍ਹਬਾ ਦਾ ਉਦਘਾਟਨ : ਸੰਦੀਪ ਰਿਸ਼ੀ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪ੍ਰਸ਼ਾਸਨ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਪ੍ਰਬੰਧਾਂ ਦਾ ਜਾਇਜ਼ਾ
ਦਿੜ੍ਹਬਾ, 28 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 30 ਨਵੰਬਰ ਨੂੰ ਦਿੜ੍ਹਬਾ ਵਿਖੇ ਨਵੇਂ ਬਣੇ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਦਾ ਰਸਮੀ ਉਦਘਾਟਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਇਸ ਕੰਪਲੈਕਸ ਵਿੱਚ ਐਸ. ਡੀ. ਐਮ. ਦਫ਼ਤਰ, ਡੀ. ਐਸ. ਪੀ. ਦਫ਼ਤਰ, ਤਹਿਸੀਲਦਾਰ ਦਫ਼ਤਰ, ਫ਼ਰਦ ਕੇਂਦਰ, ਤਹਿਸੀਲ ਦਫ਼ਤਰ, ਬੀ. ਡੀ. ਪੀ. ਓ. ਦਫ਼ਤਰ ਬਣਾਏ ਗਏ ਹਨ ਤਾਂ ਕਿ ਸਬ ਡਵੀਜ਼ਨ ਦਿੜਬਾ ਦੇ ਨਿਵਾਸੀਆਂ ਨੂੰ ਸਾਰੀਆਂ ਪ੍ਰਸ਼ਾਸਨਿਕ ਤੇ ਪੁਲਿਸ ਸੇਵਾਵਾਂ ਇੱਕੋ ਛੱਤ ਦੇ ਹੇਠਾਂ ਪ੍ਰਦਾਨ ਕੀਤੀਆਂ ਜਾ ਸਕਣ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬ ਡਵੀਜ਼ਨਲ ਕੰਪਲੈਕਸ ਦੇ ਉਦਘਾਟਨੀ ਸਮਾਰੋਹ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਦਿੜਬਾ ਦੇ ਵਿਧਾਇਕ ਹਰਪਾਲ ਸਿੰਘ ਚੀਮਾ ਵਿਸ਼ੇਸ਼ ਤੌਰ ‘ਤੇ ਮੌਜੂਦ ਹੋਣਗੇ, ਜਿਨਾਂ ਦੀ ਨਿਰੰਤਰ ਨਿਗਰਾਨੀ ਹੇਠ ਇਸ ਸਬ ਡਵੀਜ਼ਨਲ ਕੰਪਲੈਕਸ ਦੀ ਸਮੁੱਚੀ ਉਸਾਰੀ ਪ੍ਰਕਿਰਿਆ ਬਹੁਤ ਹੀ ਸੀਮਤ ਸਮੇਂ ਅੰਦਰ ਮੁਕੰਮਲ ਹੋ ਸਕੀ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ. ਡੀ. ਐਮ. ਰਾਜੇਸ਼ ਸ਼ਰਮਾ, ਆਰ. ਟੀ. ਓ. ਰਵਿੰਦਰ ਬਾਂਸਲ, ਡੀ. ਐਸ. ਪੀ. ਪ੍ਰਿਥਵੀ ਸਿੰਘ ਚਹਿਲ ਸਮੇਤ ਵੱਖ ਵੱਖ ਵਿਭਾਗਾਂ ਦੇ ਹੋਰਨਾਂ ਅਧਿਕਾਰੀਆਂ ਨਾਲ ਸਮਾਗਮ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕੀਤੀ ਅਤੇ ਸਮੁੱਚੇ ਪ੍ਰਬੰਧ ਆਪਸੀ ਤਾਲਮੇਲ ਨਾਲ ਸਮੇਂ ਸਿਰ ਨੇਪਰੇ ਚੜਾਉਣ ਦੀ ਹਦਾਇਤ ਕੀਤੀ ।

Leave a Comment

Your email address will not be published. Required fields are marked *

Scroll to Top