Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:05 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

ਮੁੱਖ ਮੰਤਰੀ ਵੱਲੋਂ ਮਾਲ ਅਫਸਰਾਂ ਤੇ ਡੀ.ਸੀ. ਦਫ਼ਤਰ ਦੇ ਕਰਮਚਾਰੀਆਂ ਦੀ ਪ੍ਰਸਤਾਵਿਤ ਕਲਮਛੋੜ ਹੜਤਾਲ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

ਲੋਕਾਂ ਨੂੰ ਖੱਜਲ-ਖ਼ੁਆਰ ਕਰ ਕੇ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿੱਚ ਨਾ ਖੜ੍ਹੋ

ਮੁਲਾਜ਼ਮ ਕਲਮਛੋੜ ਹੜਤਾਲ ‘ਤੇ ਜਾਣ ਲਈ ਆਜ਼ਾਦ ਪਰ ਸਰਕਾਰ ਤੈਅ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ

ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਚੰਡੀਗੜ੍ਹ, 30 ਅਗਸਤ

ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰਾਂ ਵਿੱਚ ਮਾਲ ਅਫ਼ਸਰਾਂ ਸਮੇਤ ਸਟਾਫ਼ ਹੜਤਾਲ ’ਤੇ ਜਾਣ ਲਈ ਆਜ਼ਾਦ ਹੈ ਪਰ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਕਲਮਛੋੜ ਹੜਤਾਲ ‘ਤੇ ਜਾਣ ਲਈ ਆਜ਼ਾਦ ਹਨ ਪਰ ਫਿਰ ਸੂਬਾ ਸਰਕਾਰ ਫੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ।

ਮੁੱਖ ਮੰਤਰੀ ਨੇ ਇਸ ਕੁਤਾਹੀ ਲਈ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਉਨ੍ਹਾਂ ਲੋਕਾਂ ਦੀ ਹਮਾਇਤ ਲਈ ਕਲਮਛੋੜ ਹੜਤਾਲ ਨਾ ਕਰਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਵਡੇਰੇ ਲੋਕ ਹਿੱਤ ਵਿੱਚ ਸਿਸਟਮ ਨੂੰ ਪਾਰਦਰਸ਼ੀ, ਸਾਫ਼-ਸੁਥਰਾ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਮੁਹਿੰਮ ਵਿੱਚ ਨਾ ਤਾਂ ਕਿਸੇ ਭ੍ਰਿਸ਼ਟ ਤੱਤ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਹਮਦਰਦ ਨੂੰ ਬਖ਼ਸ਼ਿਆ ਜਾਵੇਗਾ।

Scroll to Top