Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 01 Nov 2026 | 8:15 pm

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਕੁੰਦਨ ਗੋਗੀਆ ਨੇ ਰਸੂਲਪੁਰ ਸੈਦਾ ਦੀਆਂ ਦੋ ਮੁੱਖ ਸੜਕਾਂ ਦਾ ਨਿਰਮਾਣ ਕਰਵਾਇਆ ਸ਼ੁਰੂ

ਮੇਅਰ ਕੁੰਦਨ ਗੋਗੀਆ ਨੇ ਰਸੂਲਪੁਰ ਸੈਦਾ ਦੀਆਂ ਦੋ ਮੁੱਖ ਸੜਕਾਂ ਦਾ ਨਿਰਮਾਣ ਕਰਵਾਇਆ ਸ਼ੁਰੂ

ਪਟਿਆਲਾ, 12 ਨਵੰਬਰ  — ਪਟਿਆਲਾ ਸ਼ਹਿਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਮੇਅਰ ਕੁੰਦਨ ਗੋਗੀਆ ਨੇ ਅੱਜ ਰਸੂਲਪੁਰ ਸੈਦਾ ਇਲਾਕੇ ਦੇ ਵਾਰਡ ਨੰਬਰ 18 ਦੀਆ ਕਰੀਬ 8 ਲੱਖ ਨਾਲ ਤਿਆਰ ਹੋਣ ਵਾਲੀਆਂ ਦੋ ਮੁੱਖ ਸੜਕਾਂ ਦੇ ਨਿਰਮਾਣ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਦੇ ਕੌਂਸਲਰ ਗਿਆਨ ਚੰਦ, ਨਿਗਮ ਅਧਿਕਾਰੀ ਜੇ ਪੀ ਸਿੰਘ ਅਤੇ ਸਥਾਨਕ ਵਸਨੀਕ ਵੀ ਮੌਜੂਦ ਸਨ।

ਦਸ ਦੇਈਏ ਕਿ ਸੜਕ ਨਿਰਮਾਣ ਦੇ ਇਸ ਪ੍ਰੋਜੈਕਟ ਨਾਲ ਇਲਾਕੇ ਦੇ ਵਸਨੀਕਾਂ ਨੂੰ ਕਾਫ਼ੀ ਰਾਹਤ ਮਿਲੇਗੀ ਕਿਉਂਕਿ ਬਾਰਿਸ਼ ਦੇ ਦਿਨਾਂ ਵਿੱਚ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਖਰਾਬ ਹੋ ਜਾਂਦੀ ਸੀ। ਕੌਂਸਲਰ ਗਿਆਨ ਚੰਦ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੇ ਚੋਣਾਂ ਦੌਰਾਨ ਇਲਾਕਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਆਪਣੇ ਕਾਰਜਕਾਲ ਦੌਰਾਨ ਇਹ ਸੜਕਾਂ ਜਰੂਰ ਬਣਵਾ ਕੇ ਦੇਣਗੇ  ਅਤੇ ਅੱਜ ਉਹ ਵਾਅਦਾ ਪੂਰਾ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੇਅਰ ਕੁੰਦਨ ਗੋਗੀਆ ਦੀ ਵਿਸ਼ੇਸ਼ ਰਹਿਨੁਮਾਈ ਅਤੇ ਸਹਿਯੋਗ ਨਾਲ ਹੀ ਇਹ ਕਾਰਜ ਸੰਭਵ ਹੋਇਆ ਹੈ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਨਿਗਮ ਦਾ ਮੁੱਖ ਲਕਸ਼ ਹੈ ਕਿ ਹਰ ਵਾਰਡ ਵਿੱਚ ਵਿਕਾਸ ਸਮਾਨ ਤੌਰ ’ਤੇ ਹੋਵੇ। ਉਨ੍ਹਾਂ ਨੇ ਕਿਹਾ ਕਿ ਨਿਗਮ ਵੱਲੋਂ ਸੜਕਾਂ, ਨਿਕਾਸੀ ਪ੍ਰਣਾਲੀ, ਸਫ਼ਾਈ ਅਤੇ ਪੀਣ ਵਾਲੇ ਪਾਣੀ ਦੀ ਸਹੂਲਤਾਂ ਵਿੱਚ ਸੁਧਾਰ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਗੋਗੀਆ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਨਿਗਮ ਦਫ਼ਤਰ ਦੇ ਚੱਕਰ ਨਹੀਂ ਲਗਾਉਣ ਪੈਣਗੇ, ਹਰ ਕੰਮ ਲੋਕਾਂ ਦੇ ਦਰਵਾਜ਼ੇ ’ਤੇ ਹੀ ਨਿਪਟਾਇਆ ਜਾਵੇਗਾ।

ਇਸ ਮੌਕੇ ਇਲਾਕਾ ਵਾਸੀਆਂ ਨੇ ਮੇਅਰ ਅਤੇ ਕੌਂਸਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਨਿਰਮਾਣ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕੀ ਮੰਗਾਂ ਪੂਰੀਆਂ ਹੋਈਆਂ ਹਨ। ਸਮਾਗਮ ਦੌਰਾਨ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਦੋਹਾਂ ਸੜਕਾਂ ਦਾ ਨਿਰਮਾਣ ਗੁਣਵੱਤਾ ਪੂਰਣ ਮਾਲ ਨਾਲ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਲੰਬੇ ਸਮੇਂ ਤੱਕ ਟਿਕਾਊ ਰਹਿਣ।

Scroll to Top