ਮੰਡੌਰ ਵਿਖੇ ਚਲਾਈ ਗਈ ਡੇਂਗੂ ਵਿਰੋਧੀ ਜਨ ਜਾਗਰੂਕਤਾ ਮੁਹਿੰਮ

ਪਟਿਆਲਾ 15 ਮਈ –  ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਸਿਹਤ ਵਿਭਾਗ ਨੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ  ਮਾਸ ਜਾਗਰੂਕਤਾ ਡਰਾਈ ਡੇਅ ਅਭਿਆਨ ਚਲਾਇਆ। ਸਿਹਤ ਵਿਭਾਗ ਦੀ ਟੀਮਾਂ ਵੱਲੋਂ ਪਿੰਡ ਮੰਡੌਰ, ਨਾਭਾ ਰੋਡ ਵਿੱਖੇ ਸਪੈਸ਼ਲ ਮੁਹਿੰਮ ਚਲਾਉਦਿਆ ਪਿੰਡ ਵਿੱਚ ਘਰਾਂ ਦੀ ਚੈਕਿੰਤ ਤੋਂ ਇਲਾਵਾ ਜਾਗਰੂਕਤਾ ਰੈਲੀ, ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਅਤੇ ਪਿੰਡ ਦੇ ਛੱਪੜ ਵਿੱਚ ਗੰਬੂਜੀਆ ਮੱਛੀ ਛੱਡਦੇ ਹੋਏ ਡੇਂਗੂ ਰੋਕਥਾਮ ਦੇ ਉਪਰਾਲੇ ਕੀਤੇ।

ਜਿਲ੍ਹਾ ਸਿਹਤ ਵਿਭਾਗ ਦੀਆਂ ਸਪੈਸ਼ਲ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ 219 ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ ਲਾਰਵੇ ਦੀ ਜਾਂਚ ਲਈ ਲਾਰਵੇ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜਿਲ੍ਹੇ ਭਰ ਵਿੱਚ ਸਪੈਸ਼ਲ ਕੰਪੇਨ ਚਲਾਈ ਗਈ । ਅਜੇਹੇ ਅਭਿਆਨ ਵੱਖ-ਵੱਖ ਬਲਾਕਾਂ ਵਿੱਚ ਵੀ ਚਲਾਏ ਗਏ ਅਤੇ ਮਾਡਲ ਟਾਉਨ, ਸਿਵਲ ਲਾਈਨ ਸਕੂਲ, ਬਲਾਸਮ ਸਕੂਲ, ਦੇਹਰਾਦੂਨ ਪਬਲਿਕ ਸਕੂਲ, ਓਰੋਬਿੰਦੋ ਇੰਟਰਨੇਸ਼ਨਲ ਸਕੂਲ, ਗੁਰੂ ਨਾਨਕ ਫਾਉਂਡੇਸ਼ਨ, ਪਲੇਅਵੇ ਸਕੂਲ ਆਦ ਜਿਲ੍ਹੇ ਦੇ 87 ਸਕੂਲਾਂ ਵਿੱਚ  ਸਕੂਲੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।

ਇਸ ਮੌਕੇ ਘਰ-ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ । ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ.ਮੋਨਿਕਾ ਸੂਦ ਨੇ ਜਾਗਰੂਕ ਕਰਦੇ ਹੋਏ ਲੋਕਾਂ ਨੂੰ ਦੱਸਿਆ ਗਿਆ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ ਅਤੇ ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਪਾਣੀ ਦੀ ਨਿਕਾਸੀ ਕੀਤੀ ਜਾਵੇ।

Scroll to Top