Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:08 am

+91 90915 01313 , +91 90916 01313

punjabbanni@gmail.com
punjabbani@yahoo.com

ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ

ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ

ਮੱਛੀ ਪਾਲਣ ਵਿਭਾਗ ਵਿੱਚ ਭਰੀਆਂ ਜਾ ਰਹੀਆਂ ਨੇ ਖਾਲੀ ਅਸਾਮੀਆਂ: ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਨੇ ਫਿੱਸ਼ਰਮੈਨ ਨੂੰ ਨਿਯੁਕਤੀ ਪੱਤਰ ਸੌਂਪਿਆ

ਚੰਡੀਗੜ੍ਹ, 28 ਸਤੰਬਰ:

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪਾਲਣ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਨਵ-ਨਿਯੁਕਤ ਫਿੱਸ਼ਰਮੈਨ ਮਨਜੀਤ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ।

ਲਾਭਪਾਤਰੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਸ. ਖੁੱਡੀਆਂ ਨੇ ਕਿਹਾ ਕਿ ਭਾਵੇਂ ਆਪਣਿਆਂ ਦੇ ਚਲੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ ਪਰ ਇਸ ਨਿਯੁਕਤੀ ਨਾਲ ਪਰਿਵਾਰ ਦੇ ਦੁੱਖਾਂ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਫਿੱਸ਼ਰਮੈਨ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮਿਸ਼ਨ ਤਹਿਤ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਹਿੱਤ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ ‘ਤੇ ਦੋ ਮੱਛੀ ਪਾਲਣ ਅਫ਼ਸਰ ਅਤੇ 9 ਕਲਰਕਾਂ ਨੂੰ ਨਿਯੁਕਤੀ ਪੱਤਰ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਦੋ ਫਿੱਸ਼ਰਮੈਨਜ਼ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸ ਮੌਕੇ ਡਾਇਰੈਕਟਰ ਮੱਛੀ ਪਾਲਣ ਸ੍ਰੀ ਜਸਵੀਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਸੰਗੀਤਾ ਤੂਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Scroll to Top